03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ <br/>

ਅਜੀਤ ਡੈਸਕ 25-12-2025
ਹੁਸ਼ਿਆਰਪੁਰ, 24 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਚਾਰ ਸ਼ਹਿਜ਼ਾਦਿਆਂ ਨੂੰ ਸਮਰਪਿਤ ਸਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਸਕੂਲ ਪ੍ਰਧਾਨ ਡਾ. ਸੰਜੀਵ ਕੁਮਾਰ ਅਤੇ ਸਕੂਲ ਸਕੱਤਰ ਹਰੀਸ਼ ਬਰੂਟਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਸਾਹਿਬਜ਼ਾਦਿਆਂ ਨਾਲ ਸੰਬੰਧਿਤ ਮਾਡਲ ਅਤੇ ਚਾਰਟ ਤਿਆਰ ਕੀਤੇ ਗਏ | ਸਕੂਲ ਪਿ੍ੰ. ਨੀਲਮ ਰਾਣੀ ਵੱਲੋਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕਰਦੇ ਹੋਏ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਪ੍ਰਧਾਨ ਡਾ. ਸੰਜੀਵ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਸੇਧ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਛੋਟੀ ਉਮਰ 'ਚ ਵੱਡੀ ਕੁਰਬਾਨੀਆਂ ਕਰਕੇ ਦੁਨੀਆ 'ਤੇ ਮਿਸਾਲ ਪੈਦਾ ਕੀਤੀ ਕਿ ਸਾਨੂੰ ਹਮੇਸ਼ਾ ਆਪਣੇ ਧਰਮ 'ਚ ਪਰਿਪੱਕ ਰਹਿਣਾ ਚਾਹੀਦਾ ਹੈ | ਇਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ ਕੀਤੀ ਗਿਆ | ਸਮਾਗਮ ਦੇ ਅਖੀਰ 'ਚ ਸ੍ਰੀ ਅਨੰਦ ਸਾਹਿਬ ਜੀ ਦਾ ਪਾਠ ਕੀਤਾ ਗਿਆ |

ਪਿਛਲੀ ਖ਼ਬਰ 24 ਘੰਟੇ ਚੱਲ ਰਹੇ ਟਿੱਪਰਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ <br/> ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਨੇ ਜਿੱਤਿਆ 'ਭਾਰਤ ਕੋ ਜਾਨੋ' ਮੁਕਾਬਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।