03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵਿਦਿਆਰਥੀ ਮਨਜਿੰਦਰ ਸਿੰਘ ਦੀ ਸੋਨਾਲੀਕਾ ਟਰੈਕਟਰ ਕੰਪਨੀ 'ਚ ਕੁਆਲਿਟੀ ਇੰਜੀਨੀਅਰ ਵਜੋਂ ਹੋਈ ਚੋਣ <br/>

ਅਜੀਤ ਡੈਸਕ 25-12-2025
ਹੁਸ਼ਿਆਰਪੁਰ, 24 ਦਸੰਬਰ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪੌਲੀਟੈਕਨਿਕ ਵਿਖੇ ਮਕੈਨੀਕਲ ਫਾਈਨਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮਨਜਿੰਦਰ ਸਿੰਘ ਕਲਸੀ ਨੂੰ ਆਈ.ਟੀ.ਐਲ. ਪ੍ਰਾਈਵੇਟ ਲਿਮਟਿਡ ਸੋਨਾਲੀਕਾ ਵਿਖੇ ਕੁਆਲਿਟੀ ਇੰਜੀਨੀਅਰ ਵਜੋਂ ਚੁਣਿਆ ਗਿਆ ਹੈ | ਵਿਦਿਆਰਥੀ ਨੂੰ ਵਧਾਈ ਦਿੰਦੇ ਹੋਏ ਚੇਅਰਮੈਨ ਅਨਿਲ ਚੋਪੜਾ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਮਨਜਿੰਦਰ ਕਲਸੀ ਦੇ ਸਮਰਪਣ, ਅਕਾਦਮਿਕ ਉੱਤਮਤਾ ਅਤੇ ਸੰਸਥਾ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਵਾਈਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਵਿਦਿਆਰਥੀ ਨੂੰ ਉਸ ਦੀ ਸਫਲਤਾ 'ਤੇ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਅਤੇ ਖ਼ੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਡਾ. ਕਿਰਪਾਲ ਸਿੰਘ ਭੁੱਲਰ ਨੇ ਵੀ ਉਸ ਦੀ ਪ੍ਰਾਪਤੀ 'ਤੇ ਮਾਣ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਦੂਜੇ ਵਿਦਿਆਰਥੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ |

ਪਿਛਲੀ ਖ਼ਬਰ ਵਿਦਿਆਰਥੀ ਮਨਜਿੰਦਰ ਸਿੰਘ ਦੀ ਸੋਨਾਲੀਕਾ ਟਰੈਕਟਰ ਕੰਪਨੀ 'ਚ ਕੁਆਲਿਟੀ ਇੰਜੀਨੀਅਰ ਵਜੋਂ ਹੋਈ ਚੋਣ <br/> ਅਗਲੀ ਖ਼ਬਰ 24 ਘੰਟੇ ਚੱਲ ਰਹੇ ਟਿੱਪਰਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।