10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਫ੍ਰੀਡਮ ਫਾਈਟਰ ਜਥੇਬੰਦੀਆਂ ਵਲੋਂ ਟੋਲ ਪਲਾਜ਼ੇ 'ਤੇ ਧਰਨਾ 29 ਨੂੰ <br/>

ਅਜੀਤ ਡੈਸਕ 27-12-2025
ਹੁਸ਼ਿਆਰਪੁਰ, 26 ਦਸੰਬਰ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਫਰੀਡਮ ਫਾਈਟਰ ਫੈਮਿਲੀ ਐਸੋਸੀਏਸ਼ਨ ਅਤੇ ਫਰੀਡਮ ਫਾਈਟਰ ਉੱਤਰਾਧਿਕਾਰੀ ਆਰਗੇਨਾਈਜ਼ੇਸ਼ਨ ਵਲੋਂ ਬਖ਼ਤਾਵਰ ਸਿੰਘ ਪ੍ਰਧਾਨ ਆਲ ਇੰਡੀਆ ਫਰੀਡਮ ਫਾਈਟਰ ਫੈਮਿਲੀ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਪੰਜਾਬ ਦੀਆਂ ਜਥੇਬੰਦੀਆਂ ਵਲੋਂ 29 ਦਸੰਬਰ ਨੂੰ ਦੇਸ਼ ਦੇ ਟੋਲ ਪਲਾਜ਼ਾ ਫ਼ਰੀ ਕਰਨ ਲਈ ਦਿੱਤੇ ਸੱਦੇ ਤਹਿਤ ਚੌਲਾਂਗ ਟੋਲ ਪਲਾਜੇ 'ਤੇ ਧਰਨਾ ਲਗਾਇਆ ਜਾਵੇਗਾ | ਇਸ ਸਬੰਧੀ ਜਥੇਬੰਦੀਆਂ ਵਲੋਂ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਕਾਫ਼ੀ ਪੱਤਰ ਲਿਖੇ ਗਏ ਹਨ, ਪ੍ਰੰਤੂ ਇਸ ਸਬੰਧੀ ਉਨ੍ਹਾਂ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ, ਜਿਸ ਨੂੰ ਲੈ ਕੇ ਫਰੀਡਮ ਫਾਈਟਰ ਪਰਿਵਾਰਾਂ 'ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਟੋਲ ਪਲਾਜੇ ਫ਼ਰੀ ਦੇ ਪੱਤਰ ਦਿਖਾਉਣ ਦੇ ਬਾਵਜੂਦ ਵੀ ਟੋਲ ਪਲਾਜਿਆਂ 'ਤੇ ਫਰੀਡਮ ਫਾਈਟਰ ਪਰਿਵਾਰਾਂ ਨੂੰ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 29 ਦਸੰਬਰ ਦੇ ਧਰਨੇ ਉਪਰੰਤ ਸਾਡੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਹੋਵੇਗੀ | ਇਸ ਮੌਕੇ ਸੁਲੱਖਣ ਸਿੰਘ ਗੁਰਾਇਆ, ਗੁਰਕਿਰਪਾਲ ਸਿੰਘ ਗੋਲਡੀ, ਕੈਪਟਨ ਤਰਸੇਮ ਸਿੰਘ, ਕੈਪਟਨ ਸਵਰਨ ਸਿੰਘ ਮਾਨ, ਰਵਿੰਦਰ ਸਿੰਘ ਜਾਗੋਵਾਲ, ਦਲਵੀਰ ਸਿੰਘ ਡੁਗਰੀ, ਅਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਦੋ ਪਿਸਟਲਾਂ ਤੇ 5 ਜਿੰਦਾ ਕਾਰਤੂਸਾਂ ਸਮੇਤ ਇਕ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।