10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 14ਵੀਂ ਲੜੀ ਦੇ ਭੋਗ ਭਲਕੇ <br/>

ਅਜੀਤ ਡੈਸਕ 27-12-2025
ਭੰਗਾਲਾ, 26 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸੰਤ ਮਹਾਂਪੁਰਸ਼ਾਂ ਸੰਤ ਹਰਜਿੰਦਰ ਸਿੰਘ ਦੇ ਉਪਦੇਸ਼ ਸਦਕਾ ਦੇ ਸਹਿਯੋਗ ਨਾਲ ਮਹਾਨ ਸਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਾਂਝੀ ਕਰਦੇ ਹੋਏ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ 30 ਨਵੰਬਰ ਤੋਂ ਲੜੀਵਾਰ ਸ੍ਰੀ ਅਖੰਡ ਸਾਹਿਬਾਂ ਦੇ ਪ੍ਰਵਾਹ ਚੱਲ ਰਹੇ ਹਨ ਜਿਸ ਦੇ 28 ਦਸੰਬਰ ਦਿਨ ਐਤਵਾਰ ਨੂੰ 14ਵੀਂ ਲੜੀ ਦੇ ਭੋਗ ਪਾਏ ਜਾਣਗੇ | ਉਪਰੰਤ 15ਵੀਂ ਲੜੀ ਦੀ ਆਰੰਭਤਾ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਲੜੀ ਵਾਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਭੋਗਾਂ ਦੀ ਸਪੂਰਨਤਾਈ ਮਿਤੀ 7 ਜਨਵਰੀ ਦਿਨ ਬੁੱਧਵਾਰ ਨੂੰ ਹੋਵੇਗੀ ਅਤੇ ਖੁੱਲ੍ਹੇ ਪੰਡਾਲਾਂ ਵਿਚ ਮਹਾਨ ਕੀਰਤਨ ਦਰਬਾਰ ਸਜਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮਾਗਮ ਨੂੰ ਮੁੱਖ ਰੱਖ ਕੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਵਲੋਂ ਪੂਰੇ ਜ਼ੋਰਾਂ ਨਾਲ ਤਿਆਰੀ ਕੀਤੀ ਜਾ ਰਹੀਆਂ ਹਨ | ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਹੈ ਕਿ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੋ |

ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਸਾਲਾਨਾ ਸਮਾਗਮ ਅਤੇ ਕੀਰਤਨ ਦਰਬਾਰ 28 ਨੂੰ <br/> ਅਗਲੀ ਖ਼ਬਰ ਅਫੈਕਟੋ ਹੋਮਿਓਪੈਥੀ ਵਲੋਂ ਮੁਫ਼ਤ ਜਾਂਚ ਕੈਂਪ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।