10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਲੇਬਰ ਪਾਰਟੀ ਨੇ ਸਹਾਇਕ ਕਮਿਸ਼ਨਰ ਰਾਹੀਂ ਚੀਫ਼ ਸਕੱਤਰ ਪੰਜਾਬ ਨੂੰ ਭੇਜਿਆ ਮੰਗ ਪੱਤਰ <br/>

ਅਜੀਤ ਡੈਸਕ 27-12-2025
ਹੁਸ਼ਿਆਰਪੁਰ, 26 ਦਸੰਬਰ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਵੱਧ ਰਹੇ ਪ੍ਰਦੂਸ਼ਣ, ਲੋਕਾਂ ਦੀ ਸਿਹਤ ਦਾ ਵਿਗੜ ਰਹੇ ਸੰਤੁਲਨ, ਹਵਾ, ਪਾਣੀ, ਧਰਤੀ ਅਤੇ ਭੋਜਨ ਪਦਾਰਥਾਂ 'ਚ ਆ ਰਹੀ ਗਿਰਾਵਟ, ਖ਼ਤਮ ਹੋ ਰਿਹਾ ਮਾਪਦੰਡ ਅਤੇ ਸਰਕਾਰ ਦੇ ਅਵੇਸਲੇਪਣ ਨੂੰ ਲੈ ਕੇ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ 'ਚ ਪਰਮਪ੍ਰੀਤ ਸਿੰਘ ਸਹਾਇਕ ਕਮਿਸ਼ਨਰ ਰਾਹੀਂ ਚੀਫ਼ ਸਕੱਤਰ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕੁਦਰਤੀ ਸਰੋਤਾਂ ਦੀ ਤਬਾਹੀ ਕਾਰਨ ਪੰਜਾਬ ਵਿਚ ਤੰਦਰੁਸਤ ਮਾਹੌਲ ਬਣਨ ਦੀ ਥਾਂ ਬਿਮਾਰੀਆਂ ਲੋਕਾਂ ਦਾ ਸਰੀਰਕ ਅਤੇ ਆਰਥਿਕ ਨੁਕਸਾਨ ਕਰ ਰਹੀਆਂ ਤੇ ਇਸ ਦਾ ਸਿੱਧਾ ਪ੍ਰਭਾਵ ਲੋਕਾਂ ਦੀ ਆਰਥਿਕਤਾ ਉੱਤੇ ਵੀ ਪੈ ਰਿਹਾ ਹੈ ਤੇ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ | ਧੀਮਾਨ ਨੇ ਕਿਹਾ ਕਿ ਆਜ਼ਾਦੀ ਦੇ 76 ਸਾਲ ਬਾਅਦ ਵੀ ਲੋਕਾਂ ਦਾ ਮੂਲ ਸੰਵਿਧਾਨਕ ਲੋੜਾਂ ਤੋਂ ਦੂਰ ਰਹਿਣਾ, ਘਟੀਆ ਇਨਫਰਾਸਟਰਕਚਰ ਕਾਰਨ ਇਹ ਸਾਰਾ ਕੁੱਝ ਹੋ ਰਿਹਾ ਹੈ | ਅਜ ਪੰਜਾਬ ਵੀ ਬੁਰੀ ਤਰ੍ਹਾਂ ਪ੍ਰਦੂਸ਼ਣ ਦੀ ਲਪੇਟ ਵਿਚ ਆ ਚੁੱਕਾ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਮਹੱਤਤਾ ਨੂੰ ਜਾਣਨਾ ਹਰੇਕ ਨਾਗਰਿਕ ਫ਼ਰਜ਼ ਵੀ ਹੈ ਤੇ ਸਾਰੇ ਵਿਭਾਗਾਂ ਦੀ ਸਾਂਝ ਤੋਂ ਬਿਨਾਂ ਕਦੇ ਵੀ ਸੁਧਾਰ ਨਹੀਂ ਕੀਤਾ ਜਾ ਸਕਦਾ | ਧੀਮਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿੰਨੀ ਸੈਕਟਰੀਏਟ ਦੇ ਬਾਹਰ ਪ੍ਰਦੂਸ਼ਣ ਦੀ ਮਾਤਰਾ ਪ੍ਰਤੀ ਜਾਣਕਾਰੀ ਦੇਣ ਵਾਲਾ ਡਿਜੀਟਲ ਯੰਤਰ ਲਗਾਇਆ ਜਾਵੇ ਤੇ ਸੋਲਿਡ ਵੇਸਟ ਮੈਨੇਜਮੈਂਟ ਨੂੰ ਪੂਰਨ ਰੂਪ ਵਿਚ ਲਾਗੂ ਕੀਤਾ ਜਾਵੇ | ਇਸ ਮੌਕੇ ਮਹਿਲਾ ਆਗੂ ਨਿਰਮਲ ਕੌਰ, ਅਸ਼ੋਕ ਕੁਮਾਰ, ਮੀਤ ਪ੍ਰਧਾਨ ਸੋਨੂੰ ਮਹਿਤਪੁਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ਸ਼ਹੀਦੀ ਹਫ਼ਤਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।