10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰੂ ਗੋਬਿੰਦ ਸਿੰਘ ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਅਜੀਤ ਡੈਸਕ 27-12-2025
ਅੱਡਾ ਸਰਾਂ, 26 ਦਸੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਯਾਦ 'ਚ ਸਫ਼ਰ-ਏ-ਸ਼ਹਾਦਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਵੱਖ-ਵੱਖ ਪਿੰਡਾਂ ਤੋਂ ਆਈਆਂ ਸੰਗਤਾਂ ਤੇ ਸਕੂਲ ਦੇ ਬੱਚਿਆਂ ਨੇ ਭਰਵੀਂ ਹਾਜ਼ਰੀ ਭਰੀ | ਸਮਾਗਮ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ | ਇਸ ਤੋਂ ਉਪਰੰਤ ਬੱਚਿਆਂ ਵਲੋਂ ਕੀਤਾ ਗਿਆ ਮਿੱਠਾ ਤੇ ਮਨਮੋਹਕ ਕੀਰਤਨ ਸੰਗਤਾਂ ਦੇ ਮਨਾਂ ਨੂੰ ਛੂਹ ਗਿਆ | ਗੁਰਬਾਣੀ ਦੇ ਸ਼ਬਦਾਂ ਰਾਹੀਂ ਬੱਚਿਆਂ ਨੇ ਸਾਹਿਬਜ਼ਾਦਿਆਂ ਦੀ ਕੁਰਬਾਨੀ, ਧੀਰਜ ਅਤੇ ਅਡਿੱਗ ਵਿਸ਼ਵਾਸ ਦਾ ਸੰਦੇਸ਼ ਦਿੱਤਾ | ਸਮਾਗਮ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਗੁਰਮਤਿ ਵਿਚਾਰਾਂ ਵੀ ਕੀਤੀਆਂ ਗਈਆਂ, ਜਿਨ੍ਹਾਂ ਵਿਚ ਬੁਲਾਰਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਪੇ੍ਰਰਨਾ ਲੈ ਕੇ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ 'ਤੇ ਤੁਰਨ ਦੀ ਅਪੀਲ ਕੀਤੀ | ਸਕੂਲ ਦੇ ਪਿ੍ੰਸੀਪਲ ਹਰਜੀਤ ਸਿੰਘ ਵਲੋਂ ਵੀ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਨਾਲ ਜੁੜਨ ਅਤੇ ਆਪਣੀ ਅਮੀਰ ਵਿਰਸੇ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਨਾ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਾਨੂੰ ਸਦਾ ਸੱਚ ਦੇ ਰਾਹ 'ਤੇ ਅਡਿੱਗ ਰਹਿਣ ਦੀ ਪੇ੍ਰਰਨਾ ਦਿੰਦੀ ਰਹੇਗੀ | ਇਸ ਦੌਰਾਨ ਨਗਰ ਕੀਰਤਨ ਦੇ ਰੂਪ ਵਿਚ ਵਿਦਿਆਰਥੀਆਂ ਦਾ ਚੇਤਨਾ ਮਾਰਚ ਪਹਿਲਾਂ ਗੁਰਦੁਆਰਾ ਬਾਬਾ ਰੰਗੀ ਰਾਮ ਜੀ ਅਤੇ ਬਾਅਦ ਵਿਚ ਗੁਰਦੁਆਰਾ ਸਿੰਘ ਸਭਾ ਪਿੰਡ ਸੀਕਰੀ ਪਹੁੰਚਿਆ |

ਪਿਛਲੀ ਖ਼ਬਰ ਅੰਤਰ-ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਹੁਸ਼ਿਆਰਪੁਰ ਨੇ ਕਪੂਰਥਲਾ ਨੂੰ ਹਰਾਇਆ <br/> ਅਗਲੀ ਖ਼ਬਰ ਲੇਬਰ ਪਾਰਟੀ ਨੇ ਸਹਾਇਕ ਕਮਿਸ਼ਨਰ ਰਾਹੀਂ ਚੀਫ਼ ਸਕੱਤਰ ਪੰਜਾਬ ਨੂੰ ਭੇਜਿਆ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।