09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ <br/>

ਅਜੀਤ ਡੈਸਕ 28-12-2025
ਦਸੂਹਾ, 27 ਦਸੰਬਰ (ਭੁੱਲਰ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ ਵਿਚ ਦੀਵਾਨ ਸਜਾਏ ਗਏ | ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵਿੰਦਰ ਸਿੰਘ ਧੁੱਗਾ ਦੇ ੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਅਤੇ ਚਮਕੌਰ ਗੜੀ ਦੇ ਸ਼ਹੀਦਾਂ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ ਦੇ ਹਜ਼ੂਰੀ ਰਾਗੀ ਭਾਈ ਬਲਵੀਰ ਸਿੰਘ, ਭਾਈ ਮੰਗਲ ਸਿੰਘ, ਭਾਈ ਜਸਵਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਕਲਿਆਣ ਸਿੰਘ ਵੱਲੋਂ ਵੀ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਏ ਗਏ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ, ਜਥੇਦਾਰ ਤਾਰਾ ਸਿੰਘ ਸੱਲਾਂ, ਲਖਵਿੰਦਰ ਸਿੰਘ ਲੱਖੀ ਗਿਲਜੀਆਂ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਬਿਕਾ ਚੀਮਾ, ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ, ਹਰਪਾਲ ਸਿੰਘ ਬਿੱਟਾ, ਭੁਪਿੰਦਰ ਸਿੰਘ ਨੀਲੂ, ਦਵਿੰਦਰ ਸਿੰਘ ਕਾਹਲੋਂ, ਜਸਵਿੰਦਰ ਸਿੰਘ ਕਾਲੜਾ, ਡਾਕਟਰ ਸੱਜਣ ਸਿੰਘ, ਜਥੇਦਾਰ ਮਹਿੰਦਰ ਸਿੰਘ ਸਰੀਹਪੁਰ, ਸਤਵਿੰਦਰ ਸਿੰਘ ਪੰਡੋਰੀ, ਅਮਨਦੀਪ ਸਿੰਘ ਨਿਹੰਗ ਮੂਨਕ, ਪਰਮਜੀਤ ਸਿੰਘ ਚੱਕ, ਨਰਿੰਦਰ ਪਾਲ ਸਿੰਘ ਭਾਟੀਆ, ਰੁਪਿੰਦਰ ਸਿੰਘ ਵਿਕੀ ਗਿੱਲ ਝਿੰਗੜ, ਦੀਪ ਗਗਨ ਸਿੰਘ ਹਨੀ ਗਿੱਲ, ਪ੍ਰੋਫੈਸਰ ਬਲਦੇਵ ਸਿੰਘ ਬੱਲੀ, ਅਮਨਪ੍ਰੀਤ ਸਿੰਘ ਮੰਨਾ, ਚੈਨ ਸਿੰਘ ਚੱਕਰਵਰਤੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਰਸੇਵਾ ਨਰਸਿੰਗ ਕਾਲਜ 'ਚ ਬੀ.ਐੱਸ.ਸੀ. ਨਰਸਿੰਗ ਤੇ ਹੋਰ ਕੋਰਸਾਂ ਦੀ ਕੌਂਸਲਿੰਗ 30 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।