09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੋਗੋਂ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 28-12-2025
ਗੜ੍ਹਸ਼ੰਕਰ, 27 ਦਸੰਬਰ (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਪਿੰਡ ਗੋਗੋਂ ਵਿਖੇ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪੰਰਤ ਢਾਡੀ ਕਸ਼ਮੀਰ ਸਿੰਘ ਕਾਦਰ ਦੇ ਜਥੇ ਨੇ ਸੰਗਤਾਂ ਨੂੰ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੇ ਲਾਸਾਨੀ ਸ਼ਹਾਦਤ ਦੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ 'ਚ ਢਾਡੀ ਵਾਰਾਂ ਗਾ ਕੇ ਜੋਸ਼ ਭਰਿਆ | ਗਿਆਨੀ ਕਾਦਰ ਨੇ ਸੰਗਤਾਂ ਨੂੰ ਸ਼ਹਾਦਤ ਅਤੇ ਸਿੱਖ ਇਤਿਹਾਸ ਤੋਂ ਪ੍ਰੇਰਨਾ ਲੈਣ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਦੀ ਮਿਸਾਲ ਦੁਨੀਆਂ ਵਿਚ ਕਿਧਰੇ ਵੀ ਨਹੀਂ ਮਿਲਦੀ | ਸਮੁੱਚੇ ਸਮਾਗਮ ਦੀ ਸੇਵਾ ਪ੍ਰਦੀਪ ਸਿੰਘ ਬੈਂਸ ਯੂ.ਕੇ. ਅਤੇ ਹਰਦੀਪ ਸਿੰਘ ਬੈਂਸ ਆਸਟ੍ਰੇਲੀਆ ਵਲੋਂ ਕੀਤੀ ਗਈ | ਪ੍ਰਧਾਨ ਜੁਝਾਰ ਸਿੰਘ ਬੈਂਸ ਨੇ ਢਾਡੀ ਜਥੇ ਅਤੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਜੁਝਾਰ ਸਿੰਘ ਬੈਂਸ, ਪ੍ਰਦੀਪ ਸਿੰਘ ਬੈਂਸ, ਹਰਦੀਪ ਸਿੰਘ ਬੈਂਸ, ਨੰਬਰਦਾਰ ਕੁਲਦੀਪ ਸਿੰਘ, ਰਸ਼ਵਿੰਦਰ ਸਿੰਘ ਬੈਂਸ, ਜਗਵਿੰਦਰ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਜਗਤਾਰ ਸਿੰਘ, ਦਿਲਬਾਰਾ ਸਿੰਘ ਬੈਂਸ, ਤਾਰਾ ਸਿੰਘ ਬੈਂਸ, ਦਵਿੰਦਰ ਸਿੰਘ, ਠੇਕੇਦਾਰ ਸਵਰਨ ਸਿੰਘ, ਸੋਹਣ ਲਾਲ ਤੇ ਸੰਗਤਾਂ ਹਾਜ਼ਰ ਹੋਈਆਂ |

ਪਿਛਲੀ ਖ਼ਬਰ 32 ਗੱਟੂ ਚਾਈਨਾ ਡੋਰ ਸਮੇਤ 2 ਕਾਬੂ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।