09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

32 ਗੱਟੂ ਚਾਈਨਾ ਡੋਰ ਸਮੇਤ 2 ਕਾਬੂ

ਅਜੀਤ ਡੈਸਕ 28-12-2025
ਹੁਸ਼ਿਆਰਪੁਰ, 27 ਦਸੰਬਰ (ਬਲਜਿੰਦਰਪਾਲ ਸਿੰਘ)-ਜਿਲ੍ਹਾ ਪੁਲਿਸ ਨੇ ਗੁਪਤ ਸੂਚਨਾ ਦੇ ਬਾਅਦ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 32 ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਬਾਅਦ ਮੁਹੱਲਾ ਰਿਸ਼ੀ ਨਗਰ 'ਚ ਸਥਿਤ ਇਕ ਵੀਡੀਓ ਗੇਮ ਦੀ ਦੁਕਾਨ 'ਤੇ ਛਾਪਾ ਮਾਰ ਕੇ ਚਾਈਨਾ ਡੋਰ ਦੇ 21 ਗੱਟੂ ਬਰਾਮਦ ਕੀਤੇ ਹਨ | ਪੁਲਿਸ ਨੇ ਕਥਿਤ ਦੋਸ਼ੀ ਨਰੇਸ਼ ਕੁਮਾਰ ਵਾਸੀ ਰਿਸ਼ੀ ਨਗਰ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ਼ ਕਰ ਲਿਆ ਹੈ | ਇਸੇ ਤਰ੍ਹਾਂ ਗੜ੍ਹਦੀਵਾਲਾ ਪੁਲਿਸ ਨੇ ਪਿੰਡ ਜਮਸ਼ੇਰ ਚਠਿਆਲ 'ਚ ਕਰਿਆਨੇ ਦੀ ਦੁਕਾਨ 'ਤੇ ਛਾਪਾ ਮਾਰ ਕੇ ਉੱਥੋਂ 11 ਗੱਟੂ ਡੋਰ ਦੇ ਬਰਾਮਦ ਕਰਕੇ ਕਥਿਤ ਦੋਸ਼ੀ ਦੁਕਾਨਦਾਰ ਸੰਸਾਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ |

ਪਿਛਲੀ ਖ਼ਬਰ ਮੁਰਾਦਪੁਰ ਅਵਾਣਾ ਵਿਖੇ ਸ਼ਹੀਦੀ ਜੋੜ ਮੇਲਾ ਕਰਵਾਇਆ <br/> ਅਗਲੀ ਖ਼ਬਰ ਗੋਗੋਂ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।