11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਚੇਤਨਾ ਮਾਰਚ ਕੱਢ ਕੇ ਕਿਡਜ਼ਲੈਂਡ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਿਜਦਾ <br/>

ਅਜੀਤ ਡੈਸਕ 28-12-2025
ਟਾਂਡਾ ਉੜਮੜ, 27 ਦਸੰਬਰ (ਭਗਵਾਨ ਸਿੰਘ ਸੈਣੀ)- ਕਿਡਜ਼ਲੈਂਡ ਇੰਟਰਨੈਸ਼ਨਲ ਸਕੂਲ ਵਿਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ ਗਿਆ | ਸਕੂਲ ਪ੍ਰਬੰਧਕ ਵਿਵੇਕ ਗੁਲਾਟੀ ਅਤੇ ਪਿ੍ੰਸੀਪਲ ਦੀਪਤੀ ਗੁਲਾਟੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿੰਡ ਸਹਿਬਾਜਪੁਰ ਵਿਚ ਕੱਢੇ ਗਏ ਇਸ ਚੇਤਨਾ ਮਾਰਚ ਵਿਚ ਬੱਚਿਆਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਗੁਰਬਾਣੀ ਕੀਰਤਨ ਕੀਤਾ ਗਿਆ | ਇਸ ਦੇ ਨਾਲ ਹੀ ਬੱਚਿਆਂ ਵੱਲੋਂ ਕਵਿਤਾ ਗਾਇਨ, ਸਪੀਚ, ਸ਼ਬਦ ਗਾਇਨ ਅਤੇ ਪੇਂਟਿੰਗ ਦੁਆਰਾ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸਿਜਦਾ ਕੀਤਾ ਗਿਆ | ਬੱਚਿਆਂ ਨੂੰ ਚਾਰ ਸਾਹਿਬਜ਼ਾਦੇ ਡਾਕੂਮੈਂਟਰੀ ਫਿਲਮ ਵੀ ਵਿਖਾਈ ਗਈ | ਇਸ ਮੌਕੇ ਸਕੂਲ ਟੀਚਰ ਕੁਲਵਿੰਦਰ ਕੌਰ ਅਤੇ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਦੇ ਹੋਏ ਆਖਿਆ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨੁੱਖੀ ਇਤਿਹਾਸ ਦੀ ਅਮਰ ਮਿਸਾਲ ਹੈ | ਇਸ ਮੌਕੇ ਕੁਲਵਿੰਦਰ ਕੌਰ, ਕਿਰਨਦੀਪ ਕੌਰ, ਅਮਨਦੀਪ ਕੌਰ, ਰਾਜਵਿੰਦਰ ਕੌਰ, ਨਵਜੋਤ ਕੌਰ, ਰੇਨੂ ਬਾਲਾ, ਆਸਥਾ ਸ਼ਰਮਾ, ਮਨਪ੍ਰੀਤ ਕੌਰ,ਗੁਰਮਿੰਦਰ ਕੌਰ, ਹਰਪ੍ਰੀਤ ਕੌਰ, ਮੀਨਾ ਕੁਮਾਰੀ, ਮਿਲਣ ਮਿਨਹਾਸ, ਅਮਨਜੋਤ ਕੌਰ, ਪ੍ਰਭਜੋਤ ਕੌਰ, ਪਰਮਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਘੰੁਮਣ ਨੇ ਬੌਬੀ ਕੌਸ਼ਲ ਨੂੰ ਜਿਤਾਉਣ ਲਈ ਦਾਤਾਰਪੁਰ ਵਾਸੀਆਂ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ ਪਿੰਡ ਅੰਬਾਲਾ ਜੱਟਾ ਵਿਖੇ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।