09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਡੀ. ਸੀ. ਵਲੋਂ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ <br/>

ਅਜੀਤ ਡੈਸਕ 31-12-2025
ਹੁਸ਼ਿਆਰਪੁਰ, 30 ਦਸੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ (ਸਬ-ਆਫਿਸ) ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਯੂਨਿਟ ਹੁਸ਼ਿਆਰਪੁਰ ਦਾ ਨਵੇਂ ਸਾਲ-2026 ਦਾ ਕਲੰਡਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਜਾਰੀ ਕੀਤਾ ਗਿਆ | ਉਨ੍ਹਾਂ ਮਨਿਸਟੀਰੀਅਲ ਸਟਾਫ਼ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਆਹਲੂਵਾਲੀਆ ਨੇ ਡਿਪਟੀ ਕਮਿਸ਼ਨਰ ਅਤੇ ਸਮੂਹ ਸਾਥੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਮਨਿਸਟੀਰੀਅਲ ਯੂਨੀਅਨ ਦਾ ਕੈਲੰਡਰ ਹਰ ਸਾਲ ਛਾਪਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਅਨੀਰੁੱਧ ਮੋਦਗਿੱਲ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸੋਹਲ, ਸੂਬਾ ਮੀਤ ਪ੍ਰਧਾਨ ਰਵਿੰਦਰ ਫਰਵਾਹਾ, ਪੈੱ੍ਰਸ ਸਕੱਤਰ ਪ੍ਰਦੀਪ ਰਾਜੂ, ਬਲਬੀਰ ਸਿੰਘ, ਭੁਪਿੰਦਰ ਕੁਮਾਰ, ਗੁਰਮੇਲ ਸਿੰਘ, ਸਤਵੀਰ ਸਿੰਘ, ਜੀਵਨ ਲਾਲ, ਹਰਜੀਤ ਸਿੰਘ, ਸੁੰਦਰ ਸ਼ਿਆਮ ਗੁਪਤਾ, ਪਰਮਜੀਤ ਸਿੰਘ, ਹਰਦੀਪ ਸਿੰਘ, ਅਜੈ, ਮੁਨੀਸ਼ ਸ਼ਰਮਾ, ਸਤਵਿੰਦਰ ਸਿੰਘ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਰਜਿੰਦਰ ਕੁਮਾਰ, ਹਰਜੀਤ ਕੌਰ, ਬਲਜੀਤ ਕੌਰ, ਸੁਰਿੰਦਰ ਕੌਰ, ਸੁਮਨ ਸਹਿਦੇਵ, ਰੇਨੂੰ, ਦੀਪਤੀ, ਪਰਮਜੀਤ ਕੌਰ, ਵਿਕਾਸਦੀਪ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੀ. ਟੀ. ਯੂ. ਵਲੋਂ ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ ਕਰਨ ਦੀ ਮੰਗ ਅਗਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।