08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ, 2 ਨਾਮਜ਼ਦ

ਅਜੀਤ ਡੈਸਕ 31-12-2025

ਹੁਸ਼ਿਆਰਪੁਰ, 30 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਦੇ ਦੋਸ਼ 'ਚ ਪੁਲਿਸ ਨੇ 2 ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਅਨਮੋਲ ਨਗਰ ਦੀ ਵਾਸੀ ਅਨੀਤਾ ਰਾਣੀ ਪਤਨੀ ਅਮਰਜੀਤ ਸਿੰਘ ਨੇ ਥਾਣਾ ਮਾਡਲ ਟਾਊਨ ਪੁਲਿਸ ਕੋਲ ਦਰਜ਼ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸਦੇ ਪਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਸਰਬਜੀਤ ਸਿੰਘ ਉਰਫ਼ ਸਾਬੀ ਵਾਸੀ ਪਿੰਡ ਮਿੱਠਾਪੁਰ (ਜਲੰਧਰ) ਤੇ ਕੁਲਦੀਪ ਸਿੰਘ ਵਾਸੀ ਜਲੰਧਰ ਨੇ ਕਥਿਤ ਤੌਰ 'ਤੇ ਉਨ੍ਹਾਂ ਨਾਲ 2500 ਅਮਰੀਕੀ ਡਾਲਰ ਦੀ ਧੋਖਾਧੜੀ ਕੀਤੀ ਹੈ | ਸ਼ਿਕਾਇਤ ਦੀ ਜਾਂਚ ਤੋਂ ਬਾਅਦ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਅਨਮੋਲ ਸੁਜ਼ੂਕੀ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹੇ ਦੇ ਨਿੱਜੀ ਸਕੂਲਾਂ 'ਚੋਂ ਸਿਰਫ਼ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਨੂੰ ਮਿਲਿਆ 'ਗ੍ਰੀਨ ਸਕੂਲ ਪੁਰਸਕਾਰ'...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।