07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਕੇ.ਐਮ.ਐਸ. ਕਾਲਜ ਵਿਖੇ ਵੀਰ ਬਾਲ ਦਿਵਸ 'ਤੇ ਵਿਸ਼ੇਸ਼ ਸਮਾਰੋਹ ਕਰਵਾਇਆ - ਪਿ੍ੰਸੀਪਲ ਡਾ. ਸ਼ਬਨਮ ਕੌਰ <br/>

ਅਜੀਤ ਡੈਸਕ 31-12-2025
ਦਸੂਹਾ, 30 ਦਸੰਬਰ (ਭੁੱਲਰ)- ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪਿ੍ੰਸੀਪਲ ਡਾਕਟਰ ਸ਼ਬਨਮ ਕੌਰ ਦੀ ਅਗਵਾਈ ਹੇਠ ਵੀਰ ਬਾਲ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਹ ਦਿਵਸ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦਭੁਤ ਸ਼ਹਾਦਤ ਅਤੇ ਬਹਾਦਰੀ ਨੂੰ ਸਮਰਪਿਤ ਸੀ | ਇਸ ਸਮਾਰੋਹ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਾਹਸ, ਦੇਸ਼ ਭਗਤੀ, ਅਨੁਸ਼ਾਸਨ ਅਤੇ ਆਤਮਿਕ ਮੁੱਲਿਆਂ ਨੂੰ ਉਤਸਾਹਿਤ ਕਰਨਾ ਸੀ | ਸਮਾਗਮ ਦੀ ਸ਼ੁਰੂਆਤ ਵੀਰ ਬਾਲ ਦਿਵਸ ਦੀ ਇਤਿਹਾਸਿਕ ਮਹੱਤਤਾ ਬਾਰੇ ਜਾਣਕਾਰੀ ਨਾਲ ਹੋਈ | ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਇਸ ਵਿੱਚ ਭਾਗ ਲਿਆ ਅਤੇ ਸਾਹਿਬਜ਼ਾਦਿਆਂ ਦੀ ਬਹਾਦਰੀ, ਕੁਰਬਾਨੀ ਅਤੇ ਉੱਚੇ ਆਦਰਸ਼ਾਂ ਤੇ ਪ੍ਰੇਰਨਾਦਾਇਕ ਭਾਸ਼ਣ ਦਿੱਤੇ | ਇਸ ਮੌਕੇ 'ਤੇ ਮੈਡੀਕਲ ਸਾਇੰਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਜਗਰੂਪ ਕੌਰ ਨੇ ਵਿਦਿਆਰਥੀਆਂ ਨੂੰ ਨੈਤਿਕ ਮੁੱਲਿਆਂ, ਮਜਬੂਤ ਚਰਿਤਰ ਅਤੇ ਸੇਵਾ ਭਾਵਨਾ ਅਪਨਾਉਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ ਅਤੇ ਕਿਹਾ ਕਿ ਨਸ਼ਾ ਮੁਕਤ ਜੀਵਨ ਜਿਉਣਾ ਅਤੇ ਆਤਮਿਕ ਮਾਰਗ 'ਤੇ ਚਲਣਾ ਹੀ ਸਾਹਿਬਜ਼ਾਦਿਆਂ ਨੂੰ ਸਹੀ ਸ਼ਰਧਾਂਜਲੀ ਹੋਵੇਗੀ | ਚੇਅਰਮੈਨ ਸ੍ਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਦਾ ਅਧਿਐਨ ਕਰਨ ਦੀ ਸਲਾਹ ਦਿੱਤੀ ਤਾਂ ਜੋ ਉਨਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਸਕਣ | ਸਮਾਗਮ ਵਿਚ ਕਾਲਜ ਦੇ ਡਾਇਰੈਕਟਰ ਮਾਨਵ ਸੈਨੀ, ਕਾਲਜ ਦੇ ਸਟਾਫ਼, ਐਨ.ਐਸ.ਐਸ. ਵਲੰਟੀਅਰ, ਯੂਥ ਸਰਵਿਸਸ ਕਲੱਬ ਦੇ ਮੈਂਬਰ ਅਤੇ ਸਮੂਹ ਵਿਦਿਆਰਥੀਆਂ ਨੇ ਹਿੱਸਾ ਲਿਆ |

ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਅਵਤਾਰ ਸਿੰਘ ਬੱਲ ਦੀ 8ਵੀਂ ਬਰਸੀ 'ਤੇ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਕੇ. ਵੀ. ਕੇ. ਬਾਹੋਵਾਲ ਨੇ ਰਾਮਪੁਰ ਸੈਣੀਆਂ ਵਿਖੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।