22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 02-06-2025
ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਭੂਮੀ ਪਤਨੀ ਮੁਕੇਸ਼ ਕੁਮਾਰ ਵਾਸੀ ਉਮੈਕਸ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮਾਧਵ ਗੁਪਤਾ ਅਤੇ ਉਸ ਦੇ ਭਰਾ ਅਨਮੋਲ ਗੁਪਤਾ ਵਾਸੀ ਮਹਾਂਰਾਣੀ ਝਾਂਸੀ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਨੇ ਇੱਕ ਪਲਾਟ ਉਕਤ ਕਥਿਤ ਦੋਸ਼ੀਆਂ ਪਾਸੋਂ ਖ਼ਰੀਦ ਕੀਤਾ ਸੀ ਅਤੇ ਇਨ੍ਹਾਂ ਕਥਿਤ ਦੋਸ਼ੀਆਂ ਵੱਲੋਂ ਪਲਾਟ 'ਤੇ ਕਰਜ਼ਾ ਲਿਆ ਹੋਇਆ ਸੀ, ਪਰ ਰਜਿਸਟਰੀ ਕਰਵਾਉਣ ਸਮੇਂ ਇਹਨਾਂ ਨੇ ਉਸ ਨੰੂ ਨਹੀਂ ਦੱਸਿਆ ਬਾਅਦ ਵਿਚ ਜਦੋਂ ਜਾਇਦਾਦ ਤੇ ਬੈਂਕ ਅਧਿਕਾਰੀਆਂ ਵੱਲੋਂ ਨੋਟਿਸ ਲਗਾਇਆ ਗਿਆ ਤਾਂ ਉਸ ਨੂੰ ਇਸ ਦਾ ਪਤਾ ਲੱਗਿਆ, ਜਿਸ ਤੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ | ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਮਜ਼ਦੂਰ ਜਥੇਬੰਦੀਆਂ ਵਲੋਂ ਅੱਜ ਦੇ ਰੋਸ ਮੁਜ਼ਾਹਰੇ ਮੁਲਤਵੀ ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਗੁ. ਨਗਰਾਸੂ ਉੱਤਰਾਖੰਡ ਵਿਖੇ ਪੁੱਜ ਰਹੀਆਂ ਹਨ- ਸੰਤ ਬੇਰ ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।