22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਵਿਖੇ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਅੱਜ

ਅਜੀਤ ਡੈਸਕ 02-06-2025
ਰਾਏਕੋਟ, 1 ਜੂਨ (ਬਲਵਿੰਦਰ ਸਿੰਘ ਲਿੱਤਰ)-ਸਥਾਨਕ ਜਗਰਾਉਂ ਰੋਡ 'ਤੇ ਸਥਿਤ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਵਿਖੇ ਅੱਜ ਮਿਤੀ 2 ਜੂਨ ਦਿਨ ਸੋਮਵਾਰ ਨੂੰ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਬਿਰਧ ਆਸ਼ਰਮ ਦੀ ਸੰਚਾਲਿਕਾ ਰਵੀ ਦੇਵਗਨ ਦੀ ਦੇਖ-ਰੇਖ ਹੇਠ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਚਾਲਿਕਾ ਰਵੀ ਦੇਵਗਨ, ਸਵਰਨ ਸਿੰਘ, ਮਹਿੰਦਰ ਸਿੰਘ, ਗੁਲਜ਼ਾਰ ਸਿੰਘ ਗੁਲਸ਼ਨ ਨੇ ਦੱਸਿਆ ਕਿ ਨਿਸ਼ਕਾਮ ਬਿਰਧ ਆਸ਼ਰਮ ਰਾਏਕੋਟ ਵਿਖੇ ਅੱਜ ਮਿਤੀ 2 ਜੂਨ, ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੰਦਾਂ ਦੇ ਹਸਪਤਾਲ ਤੋਂ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਚੈੱਕਅੱਪ ਕੀਤਾ ਜਾਵੇਗਾ ਅਤੇ ਕੈਂਪ ਦੌਰਾਨ ਦੰਦਾਂ ਦੀ ਸਫ਼ਾਈ ਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |
ਪਿਛਲੀ ਖ਼ਬਰ ਪੰਜਾਬ ਹੈੱਡ ਮਾਸਟਰ ਐਸੋਸੀਏਸ਼ਨ ਦੇ ਇਜਲਾਸ 'ਚ ਹੱਕਾਂ ਲਈ ਸੰਘਰਸ਼ ਦਾ ਸੰਕਲਪ ਅਗਲੀ ਖ਼ਬਰ ਅੱਜ ਜਗਰਾਉਂ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ 'ਤੇ ਪੁੱਜਣ ਦਾ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।