22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੰਜਾਬ ਹੈੱਡ ਮਾਸਟਰ ਐਸੋਸੀਏਸ਼ਨ ਦੇ ਇਜਲਾਸ 'ਚ ਹੱਕਾਂ ਲਈ ਸੰਘਰਸ਼ ਦਾ ਸੰਕਲਪ

ਅਜੀਤ ਡੈਸਕ 02-06-2025
ਗੁਰੂਸਰ ਸੁਧਾਰ, 1 ਜੂਨ (ਜਗਪਾਲ ਸਿੰਘ ਸਿਵੀਆਂ)-ਪੰਜਾਬ ਹੈੱਡ ਮਾਸਟਰ ਐਸੋਸੀਏਸ਼ਨ ਨੇ ਹਿੱਸੋਵਾਲ ਨੇੜਲੇ ਇਕ ਪੈਲੇਸ ਵਿਚ ਜਨਰਲ ਇਜਲਾਸ ਕਰਵਾਇਆ ਗਿਆ ਜਿਸ ਵਿਚ ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਸਰਕਾਰੀ ਸਕੂਲਾਂ ਦੇ ਹੈੱਡ ਮਾਸਟਰ ਸ਼ਾਮਿਲ ਹੋਏ | ਇਜਲਾਸ ਵਿਚ ਕਾਡਰ ਦੀਆਂ ਜਾਇਜ਼ ਮੰਗਾਂ, ਖਾਸ ਕਰਕੇ ਪ੍ਰਮੋਸ਼ਨ ਕੋਟੇ ਅਤੇ ਪਿ੍ੰਸੀਪਲ ਤਰੱਕੀਆਂ ਦੇ ਬੈਕਲਾਗ ਨੂੰ ਲੈ ਕੇ ਗੰਭੀਰ ਵਿਚਾਰ-ਚਰਚਾ ਹੋਈ | ਲੁਧਿਆਣਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਨੇ ਸਮੂਹ ਸਾਥੀਆਂ ਦਾ ਸਵਾਗਤ ਕੀਤਾ | ਜਨਰਲ ਸਕੱਤਰ ਜਸਵਿੰਦਰ ਸਿੰਘ ਭੁੱਲਰ ਨੇ ਐਸੋਸੀਏਸ਼ਨ ਦੀਆਂ ਪਿਛਲੀਆਂ ਪ੍ਰਾਪਤੀਆਂ ਅਤੇ ਅਗਲੀ ਰਣਨੀਤੀ ਸਾਂਝੀ ਕੀਤੀ | ਭਗਵੰਤ ਸਿੰਘ ਨੇ ਪ੍ਰਮੋਸ਼ਨ ਕੋਟੇ ਦੀ ਨਿਸ਼ਚਿਤਤਾ ਦੀ ਮੰਗ ਉਠਾਈ, ਜਦਕਿ ਬਲਜਿੰਦਰ ਸਿੰਘ ਨੇ ਲਟਕਦੀਆਂ ਪਿ੍ੰਸੀਪਲ ਤਰੱਕੀਆਂ 'ਤੇ ਰੋਸ ਜਤਾਇਆ | ਗੁਰਵਿੰਦਰ ਸਿੰਘ ਸੁਧਾਰ ਨੇ ਸਰਕਾਰ ਦੀ ਉਦਾਸੀਨਤਾ ਦੀ ਨਿੰਦਾ ਕੀਤੀ | ਅੰਤ ਵਿਚ ਕੁਲਵਿੰਦਰ ਸਿੰਘ ਕਟਾਰੀਆ ਨੇ ਸਾਰੇ ਹੈੱਡ ਮਾਸਟਰਾਂ ਦਾ ਧੰਨਵਾਦ ਕੀਤਾ ਅਤੇ ਸੰਘਰਸ਼ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ | ਸਮੂਹ ਕਾਡਰ ਨੇ ਇਕਜੁਟਤਾ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਹੱਕਾਂ ਲਈ ਲੜਾਈ ਜਾਰੀ ਰੱਖਣ ਦਾ ਪ੍ਰਣ ਲਿਆ |
ਪਿਛਲੀ ਖ਼ਬਰ ਸਰਕਲ (ਸ਼ਹਿਰੀ) ਰਾਏਕੋਟ ਦੇ ਅਕਾਲੀ ਵਰਕਰਾਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਮੌਤ 'ਤੇ ਅਫ਼ਸੋਸ ਪ੍ਰਗਟਾਇਆ ਅਗਲੀ ਖ਼ਬਰ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਵਿਖੇ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।