19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਐੱਸ.ਐੱਚ.ਓ. ਜਸਵਿੰਦਰ ਸਿੰਘ ਦਾ ਨਸ਼ਾ ਵਿਰੋਧੀ ਮੁਹਿੰਮ 'ਚ ਵਧੀਆ ਕਾਰਗੁਜ਼ਾਰੀ ਲਈ ਸਨਮਾਨ

ਅਜੀਤ ਡੈਸਕ 16-07-2025
ਗੁਰੂਸਰ ਸੁਧਾਰ, 15 ਜੁਲਾਈ (ਜਗਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਪੁਲਿਸ ਅਧੀਨ ਪੈਂਦੇ ਥਾਣਾ ਸੁਧਾਰ ਦੇ ਅੱੈਸ.ਐੱਚ.ਓ. ਜਸਵਿੰਦਰ ਸਿੰਘ ਨੂੰ ਐੱਨ.ਡੀ.ਪੀ.ਐੱਸ ਐਕਟ ਅਧੀਨ ਸ਼ਾਨਦਾਰ ਤਫ਼ਤੀਸ਼ ਅਤੇ ਨਸ਼ਾ ਸਮੱਗਲਰਾਂ ਵਿਰੁੱਧ ਵੱਡੀ ਕਾਰਵਾਈ ਲਈ ਪ੍ਰਸੰਸਾ ਪੱਤਰ (ਦਰਜਾ-ਪਹਿਲਾ) ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਪੁਲਿਸ ਜ਼ਿਲ੍ਹਾ ਲੁਧਿਆਣਾ ਰੇਂਜ ਡੀ.ਆਈ.ਜੀ. ਨਿਲੰਬਰੀ ਜਗਦਲੇ ਅਤੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਸਨਮਾਨ ਸਮਾਰੋਹ 'ਚ ਸ਼ਿਰਕਤ ਕੀਤੀ | ਸੀਨੀਅਰ ਕਪਤਾਨ ਪੁਲਿਸ, ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਇਹ ਸਨਮਾਨ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਦਿੱਤਾ ਗਿਆ, ਜਿਸ ਨਾਲ ਪੁਲਿਸ ਕਰਮਚਾਰੀਆਂ ਦਾ ਹੌਂਸਲਾ ਵਧੇਗਾ | ਸਨਮਾਨ ਪ੍ਰਾਪਤ ਕਰਨ ਵਾਲੇ ਐੱਸ.ਐੱਚ.ਓ. ਜਸਵਿੰਦਰ ਸਿੰਘ ਵਲੋਂ ਇਸ ਸਨਮਾਨ ਲਈ ਆਪਣੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਪੁਲਿਸ ਅਧਿਕਾਰੀਆਂ ਨੂੰ ਸੂਬੇ 'ਚ ਨਸ਼ਿਆਂ ਰੂਪੀ ਕੋਹੜ ਨੂੰ ਜੜੋਂ ਪੁੱਟਣ ਲਈ ਉਤਸ਼ਾਹਿਤ ਕਰੇਗਾ |
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6.5 ਬੈਂਡ <br/> ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ-ਕੁਲਾਹੜ/ਘੁਡਾਣੀ/ਭੱਟੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।