ਜਗਰਾਉਂ, 15 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ | ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀਆਂ ਵਿਚੋਂ ਜਸਕੀਰਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ, ਨਿਵਾਸੀ ਸੰਗਤਪੁਰਾ ਨੇ ਆਈਲੈਟਸ 'ਚੋਂ ਓਵਰਆਲ 6.5 ਬੈਂਡ ਹਾਸਲ ਕੀਤੇ ਹਨ | ਸੰਸਥਾ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ ਅਤੇ ਕੁਆਲਿਟੀ ਨੂੰ ਬਰਕਰਾਰ ਰੱਖਦੇ ਹੋਏ ਵਿਦਿਆਰਥੀਆਂ ਨੂੰ ਫਰੈਸ਼ ਹੈਂਡਆਉਟਸ ਦਿੱਤੇ ਜਾਂਦੇ ਹਨ ਜੋ ਕਿ ਵਿਦਿਆਰਥੀਆਂ ਨੂੰ ਚੰਗੇ ਸਕੋਰ ਪ੍ਰਾਪਤ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ | ਇਸ ਮੌਕੇ ਗੁਰਮਿਲਾਪ ਸਿੰਘ ਡੱਲਾ ਨੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |