ਰਾਏਕੋਟ, 15 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਅਮਨ ਉੱਪਲ ਅਕੈਡਮੀ ਬੱਸੀਆਂ, ਗੁਰਦੁਆਰਾ ਸਾਹਿਬ ਬਾਬੇ ਸ਼ਹੀਦਾਂ, ਐੱਨ.ਆਰ.ਆਈਜ਼ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਬੱਸੀਆਂ ਵਿਖੇ ਤੀਸਰਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਸੋਨੀ ਧਾਲੀਵਾਲ ਨੇ ਦੱਸਿਆ ਕਿ ਮਿਤੀ 25 ਜੁਲਾਈ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਤੀਸਰਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੌਰਾਨ ਪਹਿਲਾ ਗਰੁੱਪ ਉਮਰ 5 ਤੋਂ 8 ਸਾਲ ਤੱਕ, ਦੂਜਾ ਗਰੁੱਪ ਉਮਰ 9 ਤੋਂ 12 ਸਾਲ ਅਤੇ ਤੀਸਰਾ ਗਰੁੱਪ ਉਮਰ 13 ਤੋਂ 16 ਅਤੇ ਚੌਥਾ ਗਰੁੱਪ ਉਮਰ 17 ਸਾਲ ਤੋਂ ਉੱਪਰ ਵਾਲਿਆਂ ਦਾ ਹੋਵੇਗਾ | ਇਸ ਮੌਕੇ ਅਮਨ ਉੱਪਲ ਅਕੈਡਮੀ ਦੇ ਮੁੱਖ ਪ੍ਰਬੰਧਕ ਜਗਜੀਤ ਸਿੰਘ ਸੋਨੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ, ਉੱਥੇ ਹੀ ਅਕੈਡਮੀ ਤੋਂ ਗੁਰਬਾਣੀ ਦੀ ਮੁਫ਼ਤ ਸੰਥਿਆ ਪ੍ਰਾਪਤ ਕਰਨ ਵਾਲੇ ਸਮੂਹ ਬੱਚਿਆਂ ਦੀ ਹੌਂਸਲਾ ਅਫ਼ਜਾਈ ਲਈ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਹਿੱਸਾ ਲੈਣ ਵਾਲੇ ਸਮੂਹ ਬੱਚਿਆਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਪੁੱਜ ਕੇ ਮੁਕਾਬਲਿਆਂ ਦਾ ਹਿੱਸਾ ਬਣਨ |