19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਅਜੀਤ ਡੈਸਕ 16-07-2025
ਜਗਰਾਉਂ, 15 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਤਹਿਸੀਲ ਕੰਪਲੈਕਸ ਜਗਰਾਉਂ ਵਿਖੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਨਾਇਬ ਤਹਿਸੀਲਦਾਰ ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਨਾਇਬ ਤਹਿਸੀਲਦਾਰ ਸੁਖਵਿੰਦਰਜੀਤ ਸਿੰਘ ਨੇ ਕਿਹਾ ਕਿ ਆਜ਼ਾਦੀ ਦਿਵਸ 'ਤੇ 15 ਅਗਸਤ ਨੂੰ ਸਰਕਾਰੀ ਐਮੀਨੈਂਸ ਸਕੂਲ ਜਗਰਾਉਂ ਵਿਖੇ ਤਹਿਸੀਲ ਪੱਧਰ 'ਤੇ ਸਰਕਾਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੂੰ ਆਜ਼ਾਦੀ ਦਿਵਸ ਦੇ ਤਹਿਸੀਲ ਪੱਧਰੀ ਸਮਾਗਮ 'ਚ ਵਿਦਿਆਰਥੀਆਂ 'ਚ ਸ਼ਮੂਲੀਅਤ ਕਰਵਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ | ਜਗਰਾਉਂ ਤਹਿਸੀਲ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਜਾਣਗੇ | ਤਹਿਸੀਲ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮਾਰਕੀਟ ਕਮੇਟੀ, ਪੀ.ਡਬਲਿਯੂ.ਡੀ, ਫੂਡ ਸਪਲਾਈ ਮਹਿਕਮਾ, ਬਿਜਲੀ ਵਿਭਾਗ, ਸਿਹਤ ਵਿਭਾਗ, ਨਗਰ ਕੌਂਸਲ ਜਗਰਾਉਂ ਦੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ ਅਤੇ ਸਭ ਨੂੰ ਸਹਿਯੋਗ ਦੇਣ ਲਈ ਕਿਹਾ | ਇਸ ਮੌਕੇ ਸੁਪਰਡੈਂਟ ਬਿਕਰਮ ਕਲਿਆਣ ਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਲਤਾਲਾ ਵਿਖੇ ਅਕਾਲੀ ਦਲ ਦੀ ਮੀਟਿੰਗ ਭਾਈ ਗਰੇਵਾਲ ਤੇ ਚੰਦ ਸਿੰਘ ਡੱਲਾ ਦਾ ਸਨਮਾਨ ਅਗਲੀ ਖ਼ਬਰ ਐਕਸੀਅਨ ਰਵੀ ਚੋਪੜਾ ਨੂੰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੰਗ-ਪੱਤਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।