19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਆੜ੍ਹਤੀਆ ਐਸੋਸੀਏਸ਼ਨ ਸਬਜ਼ੀ ਮੰਡੀ ਜਗਰਾਉਂ ਦੇ ਅਜ਼ਾਦ ਮਾਂਗਟ ਸਵੱਦੀ ਪ੍ਰਧਾਨ ਬਣੇ

ਅਜੀਤ ਡੈਸਕ 16-07-2025
ਜਗਰਾਉਂ, 15 ਜੁਲਾਈ (ਗੁਰਦੀਪ ਸਿੰਘ ਮਲਕ)-ਪੰਜਾਬ ਦੀਆਂ ਸਬਜ਼ੀ ਮੰਡੀਆਂ 'ਚ ਮੋਹਰੀ ਸਥਾਨ ਰੱਖਦੀ ਸਬਜ਼ੀ ਮੰਡੀ ਜਗਰਾਉਂ ਦੀ ਆੜ੍ਹਤੀਆ ਐਸੋਸੀਏਸ਼ਨ ਦੀ ਚੋਣ ਅੱਜ ਸਰਬਸੰਮਤੀ ਨਾਲ ਜਗਰਾਉਂ ਮੰਡੀ 'ਚ ਹੋਈ | ਜਿਸ ਸਬੰਧੀ ਮੰਡੀ ਦੇ ਆੜ੍ਹਤੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਸਬਜ਼ੀ ਮੰਡੀ ਦਾ ਅਜ਼ਾਦਵਿੰਦਰ ਸਿੰਘ ਮਾਂਗਟ (ਅਜ਼ਾਦ ਸਵੱਦੀ) ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਇਸ ਦੇ ਨਾਲ ਹੀ 13 ਮੈਂਬਰੀ ਵਰਕਿੰਗ ਕਮੇਟੀ ਵੀ ਬਣਾਈ ਗਈ, ਜੋ ਪ੍ਰਧਾਨ ਨਾਲ ਮਿਲਕੇ ਸਬਜ਼ੀ ਮੰਡੀ ਦੀ ਬਿਹਤਰੀ ਲਈ ਕੰਮ ਕਰੇਗੀ | ਇਸ ਮੌਕੇ ਆੜ੍ਹਤੀਆਂ ਵਲੋਂ ਪ੍ਰਧਾਨ ਅਜ਼ਾਦ ਸਵੱਦੀ ਦਾ ਸਨਮਾਨ ਵੀ ਕੀਤਾ ਗਿਆ ਅਤੇ ਪ੍ਰਧਾਨ ਨੂੰ ਹਰੇਕ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਸਮੂਹ ਮੰਡੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਪ੍ਰਧਾਨ ਅਜ਼ਾਦ ਸਵੱਦੀ ਨੇ ਕਿਹਾ ਕਿ ਜਗਰਾਉਂ ਸਬਜ਼ੀ ਮੰਡੀ ਨੂੰ ਵਪਾਰਕ ਪੱਖੋ ਪੰਜਾਬ ਦੀ ਨੰਬਰ ਇਕ ਮੰਡੀ ਬਣਾਉਣ 'ਚ ਉਹ ਕੋਈ ਕਸਰ ਨਹੀਂ ਛੱਡੇਗਾ | ਉਨ੍ਹਾਂ ਕਿਹਾ ਕਿ ਜੋ ਵੀ ਜਗਰਾਉਂ ਸਬਜ਼ੀ ਮੰਡੀ 'ਚ ਸਬਜ਼ੀ ਦਾ ਵਪਾਰ ਕਰਨ ਵਾਲੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ, ਦੁਕਾਨਦਾਰਾਂ ਨੂੰ ਪ੍ਰੇਸ਼ਾਨੀਆਂ ਆਉਂਦੀਆਂ ਹਨ, ਉਨ੍ਹਾਂ ਦਾ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਮਿਲਕੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ 'ਚ ਸਬਜ਼ੀ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਸਬਜ਼ੀਆਂ ਦਾ ਲਾਹੇਵੰਦ ਭਾਅ ਦਿਵਾਉਣ ਲਈ ਉਹ ਜਗਰਾਉਂ ਮੰਡੀ ਤੋਂ ਪੰਜਾਬ ਤੋਂ ਇਲਾਵਾ ਦਿੱਲੀ ਸਮੇਤ ਹੋਰਨਾਂ ਸੂਬਿਆਂ ਦੀਆਂ ਸਬਜ਼ੀ ਮੰਡੀਆਂ ਦੇ ਵਪਾਰੀਆਂ ਨਾਲ ਤਾਲਮੇਲ ਬਣਾਉਣ ਲਈ ਸਬਜ਼ੀਆਂ ਦੇ ਵਪਾਰ 'ਚ ਵਾਧਾ ਕਰਨ ਲਈ ਯਤਨ ਕਰਨਗੇ | ਇਸ ਮੌਕੇ ਸਾਬਕਾ ਪ੍ਰਧਾਨ ਮੋਹਣ ਸਿੰਘ ਮਾਂਗਟ, ਇੰਦਰਮੋਹਨ ਸਿੰਘ, ਚਰਨਜੀਤ ਸਿੰਘ, ਦੀਪਕ ਪੱਲਣ, ਜਸਪ੍ਰੀਤ ਸਿੰਘ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ ਉਬਰਾਏ, ਅਮਰਪ੍ਰੀਤ ਸਿੰਘ ਰਾਜਨ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਰਣੀਕੇ ਨੂੰ ਐਸ. ਸੀ. ਵਿੰਗ ਦਾ ਪ੍ਰਧਾਨ ਬਣਾਉਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਜਥੇ. ਨੱਤ ਅਗਲੀ ਖ਼ਬਰ ਡੇਂਗੂ, ਮਲੇਰੀਆ ਦੇ ਬਚਾਅ ਲਈ ਜਾਗਰੂਕ ਕਰਨ ਵਾਲੇ ਕਰਮਚਾਰੀ ਨੂੰ ਹੋਇਆ ਡੇਂਗੂ ਡੇਂਗੂ ਦਾ ਮਰੀਜ਼ ਸਾਹਮਣੇ ਆਉਣ 'ਤੇ ਸਿਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।