ਆਲਮਗੀਰ, 15 ਜੁਲਾਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਸੀਨੀਅਰ ਆਗੂ ਜਥੇਦਾਰ ਪਰਮਜੀਤ ਸਿੰਘ ਨੱਤ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦਾ ਮੁੜ ਤੋਂ ਪ੍ਰਧਾਨ ਬਣਾਏ ਜਾਣਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਦਾ ਨਤੀਜਾ ਹੈ¢ ਉਨ੍ਹਾਂ ਕਿਹਾ ਕਿ ਸ. ਰਣੀਕੇ ਦੇ ਐਸ. ਸੀ. ਵਿੰਗ ਦੇ ਕÏਮੀ ਪ੍ਰਧਾਨ ਬਣਨ ਨਾਲ ਐਸ. ਸੀ. ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪਾਰਟੀ ਨੂੰ ਜਿੱਥੇ ਹੋਰ ਮਜ਼ਬੂਤ ਕਰੇਗਾ, ਉਥੇ ਹੀ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਅਹਿਮ ਰੋਲ ਅਦਾ ਕਰੇਗਾ¢ ਜਥੇਦਾਰ ਨੱਤ ਨੇ ਕਿਹਾ ਕਿ ਪਹਿਲਾਂ ਵੀ ਸੂਬਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵੇਲੇ ਐਸ. ਸੀ. ਭਾਈਚਾਰੇ ਨੇ ਅਹਿਮ ਰੋਲ ਅਦਾ ਕੀਤਾ ਸੀ, ਜਿਸ ਨੂੰ ਕਾਇਮ ਰੱਖਦਿਆਂ ਐਸ. ਸੀ. ਭਾਈਚਾਰਾ ਤਨ, ਮਨ ਤੇ ਧਨ ਨਾਲ ਪਾਰਟੀ ਨਾਲ ਚੱਲਦਿਆਂ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਗਠਨ ਵਿਚ ਅਹਿਮ ਰੋਲ ਅਦਾ ਕਰੇਗਾ¢