19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨੂਰਪੁਰ ਬੇਟ ਵਾਸੀਆਂ ਵਲੋਂ ਸਰਕਾਰ ਦੀ 'ਲੈਂਡ ਪੂਲਿੰਗ ਨੀਤੀ' ਵਿਰੁੱਧ ਮੀਟਿੰਗ

ਅਜੀਤ ਡੈਸਕ 16-07-2025
ਹੰਬੜਾਂ, 15 ਜੁਲਾਈ (ਮੇਜਰ ਹੰਬੜਾਂ)-ਭਗਵੰਤ ਮਾਨ ਸਰਕਾਰ ਵਲੋਂ ਵਾਹੀਯੋਗ ਜ਼ਮੀਨਾਂ 'ਤੇ ਅਰਬਨ ਅਸਟੇਟਾਂ ਬਣਾਉਣ ਦੇ ਫ਼ੈਸਲੇ ਵਿਰੁੱਧ ਨੂਰਪੁਰ ਬੇਟ ਵਾਸੀਆਂ ਵਲੋਂ ਬੀਕੇਯੂ ਡਕੌਂਦਾ ਕਿਸਾਨ ਜਥੇਬੰਦੀ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਪੰਚ ਗੁਰਪ੍ਰੀਤ ਸਿੰਘ ਢੇਸੀ, ਬੀਕਿਯੂ ਡਕੌਂਦਾ ਦੇ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ ਮਾਂਗਟ, ਸਹਿਕਾਰੀ ਖੇਤੀਬਾੜੀ ਸਭਾ ਦੇ ਪ੍ਰਧਾਨ ਰਘਵੀਰ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਜ਼ਮੀਨਾਂ ਐਕਵਾਇਰ ਕੀਤੇ ਜਾਣ ਦਾ ਫ਼ੈਸਲਾ ਰੱਦਾ ਨਾ ਕੀਤਾ ਤਾਂ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ ਤੇ ਸਰਕਾਰ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ | ਸਰਪੰਚ ਗੁਰਪ੍ਰੀਤ ਸਿੰਘ ਢੇਸੀ ਅਤੇ ਪ੍ਰਧਾਨ ਰਘਵੀਰ ਸਿੰਘ ਗਿੱਲ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਾੜਨਾ ਕੀਤੀ ਕਿ ਉਹ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਤੇ ਉਜਾੜੇ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਜਿੱਥੇ ਭਗਵੰਤ ਮਾਨ ਦੇ ਪੁਤਲੇ ਸਾੜੇ ਜਾਣਗੇ, ਉੱਥੇ ਆਪ ਵਿਧਾਇਕਾਂ ਦਾ ਪਿੰਡਾਂ 'ਚ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ | ਢੇਸੀ ਅਤੇ ਗਿੱਲ ਨੇ ਕਿਹਾ ਕਿ 'ਆਪ' ਸਰਕਾਰ ਨੂੰ ਸੂਬੇ ਭਰ 'ਚ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਲੈਂਡ ਪੂਲਿੰਗ ਨੀਤੀ ਨੂੰ ਮੁੱਢੋਂ ਰੱਦ ਕੀਤਾ ਜਾਣ ਚਾਹੀਦਾ ਹੈ, ਕਿਉਂਕਿ ਅੱਜ ਦੇ ਸਮੇਂ 'ਚ ਕਿਸਾਨ ਪਹਿਲਾਂ ਹੀ ਮੰਦਹਾਲੀ 'ਚੋਂ ਗੁਜ਼ਰ ਰਿਹਾ ਹੈ ਤੇ ਲੈਂਡ ਪੂਲਿੰਗ ਨੀਤੀ ਹੋਰ ਕਿਸਾਨਾਂ ਨੂੰ ਲੈ ਡੁੱਬੇਗੀ | ਇਸ ਮੌਕੇ ਸੰਤੋਖ ਸਿੰਘ ਖ਼ਾਲਸਾ, ਹਰਬੰਸ ਸਿੰਘ ਬੀਰਮੀ, ਪੰਚ ਰੁਪਿੰਦਰ ਸਿੰਘ ਰੂਪੀ ਖਹਿਰਾ, ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ ਸਮੇਤ ਹੋਰ ਕਿਸਾਨ ਵੀ ਮੌਜੂਦ ਸਨ |
ਪਿਛਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਕਾਲਜ ਵਿਖੇ ਸਾਈਬਰ ਸੁਰੱਖਿਆ 'ਤੇ ਆਨਲਾਈਨ ਵਰਕਸ਼ਾਪ ਅਗਲੀ ਖ਼ਬਰ ਲੋਕ ਸੇਵਾ ਸੁਸਾਇਟੀ ਨੇ ਪੰਛੀਆਂ ਲਈ ਦਾਣੇ ਦੇ ਪੈਕਟ ਤੇ ਮਿੱਟੀ ਦੇ ਭਾਂਡੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।