ਸਿੱਧਵਾਂ ਬੇਟ, 15 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਵਿਖੇ ਬਿਨਾਂ ਅੱਗ ਅਤੇ ਖੰਡ ਤੋਂ ਕੁਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਕੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਮੁਕਾਬਲੇ ਵਿਚ ਚਾਰ ਤੋਂ ਪੰਜ ਬੱਚਿਆਂ ਦੀ ਇਕ ਟੀਮ ਬਣਾਈ ਜਿੰਨ੍ਹਾਂ ਨੇ ਵੱਖ-ਵੱਖ ਤਰ੍ਹਾਂ ਦੇ ਖਾਣ ਵਾਲੇ ਪਦਾਰਥ ਬਣਾ ਕੇ ਆਪਣੀ ਕਾਰਗੁਜਾਰੀ ਵਿਖਾਈ | ਬੱਚਿਆਂ ਵਲੋਂ ਤਿਆਰ ਕੀਤੇ ਖਾਣ ਵਾਲੇ ਪਦਾਰਥਾਂ ਦਾ ਵੱਖ-ਵੱਖ ਜੱਜਾਂ ਵਲੋਂ ਸਵਾਦ ਚੱਖਿਆ ਅਤੇ ਵਧੀਆ ਖਾਣਾ ਤਿਆਰ ਕਰਨ ਵਾਲੇ ਬੱਚਿਆਂ ਨੂੰ ਵਧੀਆ ਨੰਬਰ ਦਿੱਤੇ ਗਏ | ਪਹਿਲੇ ਨੰਬਰ 'ਤੇ ਆਉਣ ਵਾਲੇ ਬੱਚਿਆਂ ਨੇ ਸਰਦਈ ਅਤੇ ਸੈਂਡਵਿੱਜ਼ ਬਣਾਇਆ, ਦੂਜੇ ਨੰਬਰ 'ਤੇ ਵੈਜੀਟੇਬਲ ਸੈਂਡਵਿੱਚ ਤੇ ਮਜੀਟੋ ਅਤੇ ਤੀਜੇ ਨੰਬਰ 'ਤੇ ਕੋਕੋਨਟ ਲੱਡੂ ਤੇ ਕੇਕ ਬਣਾਉਣ ਵਾਲੇ ਬੱਚੇ ਆਏ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਮੋਨਾ ਠਾਕੁਰ ਨੇ ਬੱਚਿਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਘਰੇਲੂ ਕੰਮਾਂ ਵਿਚ ਵੀ ਮੁਹਾਰਤ ਹਾਸਲ ਹੋਣੀ ਚਾਹੀਦੀ ਹੈ ਤਾਂ ਜੋ ਉਸ ਸਮੇਂ-ਸਮੇਂ 'ਤੇ ਆਪਣੇ ਅਤੇ ਆਪਣੇ ਪਰਿਵਾਰ ਲਈ ਕੁਝ ਨਾ ਕੁਝ ਤਿਆਰ ਕਰ ਸਕਣ | ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ, ਗਗਨਦੀਪ ਬਾਵਾ ਨੇ ਵੀ ਬੱਚਿਆਂ ਦੀ ਕਾਰਗੁਜਾਰੀ ਦੀ ਪ੍ਰਸੰਸਾ ਕੀਤੀ |