06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਐੱਸ.ਐੱਚ.ਓ. ਕੁਲਵਿੰਦਰ ਸਿੰਘ ਚੰਗੀਆਂ ਸੇਵਾਵਾਂ ਬਦਲੇ ਸਨਮਾਨਿਤ

ਅਜੀਤ ਡੈਸਕ 17-07-2025
ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਅੰਦਰ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਕਰਮੀਆਂ ਨੂੰ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਅਧੀਨ ਪੈਂਦੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਕੁਲਵਿੰਦਰ ਸਿੰਘ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਚੰਗੀ ਕਾਰਗੁਜ਼ਾਰੀ ਕਰਨ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਸ਼ਲਾਘਾਯੋਗ ਕਾਰਵਾਈਆਂ ਕਰਨ ਬਦਲੇ ਪੁਲਿਸ ਜ਼ਿਲ੍ਹਾ ਲੁਧਿਆਣਾ ਰੇਂਜ ਡੀ.ਆਈ.ਜੀ. ਨਿਲੰਬਰੀ ਜਗਦਲੇ ਅਤੇ ਲੁਧਿਆਣਾ (ਦਿਹਾਤੀ) ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਵਲੋਂ ਪ੍ਰਸੰਸਾ ਪੱਤਰ ਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਇਹ ਸਨਮਾਨ ਐੱਸ.ਐੱਚ.ਓ. ਕੁਲਵਿੰਦਰ ਸਿੰਘ ਨੂੰ ਚੰਗੀ ਕਾਰਗੁਜ਼ਾਰੀ ਬਦਲੇ ਮਿਲਿਆ ਹੈ ਅਤੇ ਅਜਿਹੇ ਸਨਮਾਨ ਮਿਲਣ ਨਾਲ ਪੁਲਿਸ ਮੁਲਾਜ਼ਮਾਂ ਦੇ ਮਨੋਬਲ ਵਿਚ ਵਾਧਾ ਹੁੰਦਾ ਹੈ | ਇਸ ਮੌਕੇ ਐੱਸ.ਐੱਚ.ਓ. ਕੁਲਵਿੰਦਰ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਆਖਿਆ ਕਿ ਉਨ੍ਹਾਂ ਨੂੰ ਇਸ ਮਿਲੀ ਉਪਲੱਬਧੀ 'ਤੇ ਬੜਾ ਮਾਣ ਮਹਿਸੂਸ ਹੋ ਰਿਹਾ ਹੈ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਐੱਸ.ਡੀ.ਐੱਮ. ਨੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਚੱਲ ਰਹੇ ਬੂਟੇ ਲਗਾਉਣ ਦੀ ਸੇਵਾ ਕਾਰਜ... ਅਗਲੀ ਖ਼ਬਰ ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੱਲ੍ਹ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਡਿਪਟੀ ਕਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।