06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸੱਚਖੰਡਵਾਸੀ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ 103ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਾਣੂੰਕੇ 'ਚ 5 ਰੋਜ਼ਾ ਮਹਾਨ ਧਾਰਮਿਕ ਸਮਾਗਮ ਆਰੰਭ

ਅਜੀਤ ਡੈਸਕ 17-07-2025
ਹਠੂਰ, 16 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਸੰਤ ਬਾਬਾ ਨੰਦ ਸਿੰਘ, ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਤੋਂ ਵਰੋਸਾਇ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ 103ਵੇਂ ਜਨਮ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਣੂੰਕੇ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੌਜੂਦਾ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਜੌੜੀਆਂ ਸਾਹਿਬ, ਗੁਰਦੁਆਰਾ ਢੰਡਿਆਣਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 250ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 5 ਰੋਜ਼ਾ ਮਹਾਨ ਧਾਰਮਿਕ ਸਮਾਗਮ ਆਰੰਭ ਹੋਏ | ਜਥੇਦਾਰ ਨਿਰਮਲ ਸਿੰਘ ਕੋਚ ਦੇਹੜਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਜੌੜੀਆਂ ਸਾਹਿਬ ਵਿਖੇ 6 ਅਤੇ ਗੁਰਦੁਆਰਾ ਢੰਡਿਆਣਾ ਸਾਹਿਬ ਵਿਖੇ 5, ਕੁੱਲ 11 ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਆਰੰਭ ਹੋਈ | ਆਰੰਭਤਾ ਦੀ ਅਰਦਾਸ ਜਥੇਦਾਰ ਬਲਜੀਤ ਸਿੰਘ ਅੱਚਰਵਾਲ ਅਤੇ ਭਾਈ ਗਗਨਦੀਪ ਸਿੰਘ ਮੱਲ੍ਹਾ ਨੇ ਕੀਤੀ | ਇਸ ਤੋਂ ਇਲਾਵਾ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਅਸਥਾਨ ਗੁਰਦੁਆਰਾ ਸਾਹਿਬ ਵਿਖੇ ਸੰਪਟ ਸ੍ਰੀ ਅਖੰਡ ਪਾਠ ਪਹਿਲਾਂ ਤੋਂ ਹੀ ਆਰੰਭ ਹਨ | ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ ਅੱਜ ਰਾਤ ਤੋਂ ਗੁਰਦੁਆਰਾ ਜੌੜੀਆਂ ਸਾਹਿਬ ਦੇ ਵਿਸ਼ਾਲ ਪੰਡਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਇਆ ਕਰਨਗੇ | ਜਿਸ ਵਿਚ ਸੰਤ ਮਹਾਂਪੁਰਸ਼, ਰਾਗੀ, ਢਾਡੀ, ਕਵੀਸ਼ਰ ਜਥੇ ਹਾਜ਼ਰੀਆਂ ਭਰਨਗੇ | ਅੱਜ ਆਰੰਭਤਾ ਉਪਰੰਤ ਸੇਵਾਦਾਰਾਂ ਵਲੋਂ ਤਿੰਨੋਂ ਗੁਰਦੁਆਰਾ ਸਾਹਿਬ ਨੂੰ ਰੰਗ ਬਰੰਗੀ ਦੀਪਮਾਲਾ ਨਾਲ ਸਜਾ ਦਿੱਤਾ ਗਿਆ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਵਲੋਂ ਬਣਾਏ ਨਵੇਂ ਗੇਟ ਨੂੰ ਵੀ ਸੁਨਹਿਰੀ ਰੰਗ ਅਤੇ ਲੜੀਆਂ ਨਾਲ ਜਗਮਗਾ ਦਿੱਤਾ ਗਿਆ ਅਤੇ ਸੰਗਤਾਂ ਦਰਸ਼ਨਾਂ ਨੂੰ ਆਉਣੀਆਂ ਸ਼ੁਰੂ ਹੋ ਗਈਆਂ ਹਨ | ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਸਮੁੱਚੇ ਸੇਵਾਦਾਰਾਂ ਅਤੇ ਸੰਗਤਾਂ ਨੂੰ ਪਿਆਰ, ਸ਼ਰਧਾ-ਭਾਵਨਾ ਅਤੇ ਤਨ, ਮਨ ਨਾਲ ਵਧ ਚੜ੍ਹ ਕੇ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ | ਇਸ ਮੌਕੇ ਪਿੰਡ ਮਾਣੂੰਕੇ ਦੇ ਨੌਜਵਾਨ ਮੁਖੀ ਸਰਪੰਚ ਹਰਪ੍ਰੀਤ ਸਿੰਘ ਹੈਪੀ ਸੰਧੂ, ਸਮੁੱਚੀ ਪੰਚਾਇਤ, ਭਾਈ ਗੋਰਾ ਸਿੰਘ ਨਾਨਕਸਰ, ਭਾਈ ਬਿੰਦਰ ਸਿੰਘ, ਸੁਖਦੇਵ ਸਿੰਘ, ਰੇਸ਼ਮ ਸਿੰਘ ਸਾਬਕਾ ਸਰਪੰਚ, ਸਰਵੇਸ਼ ਕੁਮਾਰ ਗੁਡਗੋ, ਫੌਜੀ ਚਰਨ ਸਿੰਘ, ਚਮਕੌਰ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ, ਮੁੱਖ ਗ੍ਰੰਥੀ ਗੁਰਦੀਪ ਸਿੰਘ, ਸੁਖਦੇਵ ਸਿੰਘ, ਚਮਕੌਰ ਸਿੰਘ, ਮਨਜੀਤ ਸਿੰਘ, ਜਗਦੇਵ ਸਿੰਘ, ਸੁਖਮਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਰਾਣਾ, ਅਵਤਾਰ ਸਿੰਘ, ਸਰਵੇਸ਼ ਕੁਮਾਰ, ਮੇਜਰ ਸਿੰਘ, ਸਤਿਆਪਾਲ ਸਿੰਘ, ਉਜਾਗਰ ਸਿੰਘ, ਤਰਲੋਚਨ ਸਿੰਘ, ਦਰਸ਼ਨ ਸਿੰਘ, ਹਰਮਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੜੂੰਦੀ 'ਚ ਸਰਪੰਚ ਦੀ ਉੱਪ ਚੋਣ ਲਈ ਰੁਪਿੰਦਰ ਸਿੰਘ ਪੰਨੂ ਨੇ ਉਮੀਦਵਾਰ ਵਜੋਂ ਹੱਕ ਜਤਾਇਆ ਅਗਲੀ ਖ਼ਬਰ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਕਾਰ ਸਵਾਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।