ਹਠੂੂਰ, 17 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਸੱਚਖੰਡਵਾਸੀ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ 103ਵੇਂ ਜਨਮ ਦਿਹਾੜੇ ਨੂੰ ਸਮਰਪਿਤ ਆਰੰਭ ਹੋਏ ਵਿਸ਼ਾਲ ਧਾਰਮਿਕ ਸਮਾਗਮਾਂ ਦੀ ਪਹਿਲੀ ਰਾਤ ਸਜੇ ਦੀਵਾਨਾਂ ਵਿਚ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਤੋਂ ਇਲਾਵਾ ਬਾਬਾ ਮਿਹਰ ਸਿੰਘ ਨਾਨਕਸਰ, ਬਾਬਾ ਅਰਵਿੰਦਰ ਸਿੰਘ ਨਾਨਕਸਰ, ਬਾਬਾ ਰਮਨਦੀਪ ਸਿੰਘ ਨਾਨਕਸਰ, ਭਾਈ ਸੁਖਦੇਵ ਸਿੰਘ ਡੱਲਾ, ਭਾਈ ਮਨਜੀਤ ਸਿੰਘ ਨਾਨਕਸਰ ਵੀ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਗੁਰਬਾਣੀ ਕੀਰਤਨ, ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਪ੍ਰਬਚਨ ਕਰਦਿਆਂ ਕਿਹਾ ਕਿ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਧੰਨ-ਧੰਨ ਸੰਤ ਬਾਬਾ ਈਸ਼ਰ ਸਿੰਘ ਦੇ ਉਪਦੇਸ਼ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਨਾਮ ਸਿਮਰਨ ਅਤੇ ਸੇਵਾ ਵਿਚ ਗੁਜ਼ਾਰਿਆ | ਉਨ੍ਹਾਂ ਨੇ ਹਮੇਸ਼ਾ ਸੱਚ 'ਤੇ ਪਹਿਰਾ ਦਿੱਤਾ ਅਤੇ ਸਮੁੱਚੀ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ | ਅੱਜ ਉਨ੍ਹਾਂ ਦੇ 103ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਣੂੰਕੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਮਹਾਨ ਧਾਰਮਿਕ ਗੁਰਬਾਣੀ ਪ੍ਰਵਾਹ ਸੰਗਤਾਂ ਦੇ ਜੀਵਨ ਨੂੰ ਸੱਚ ਦੇ ਮਾਰਗ 'ਤੇ ਚੱਲਣ ਲਈ ਸਹਾਈ ਹੋਣ ਵਾਲਾ ਹੈ | ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ ਭਲਕੇ 18 ਜੁਲਾਈ ਦੀ ਰਾਤ ਨੂੰ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਭਲਕੇ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣਗੇ ਅਤੇ ਦੂਜੀ ਤੇ ਆਖਰੀ ਲੜੀ ਦੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ | ਇਸ ਮੌਕੇ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ, ਭਾਈ ਗੋਰਾ ਸਿੰਘ ਨਾਨਕਸਰ, ਭਾਈ ਬਿੰਦਰ ਸਿੰਘ, ਜਥੇਦਾਰ ਨਿਰਮਲ ਸਿੰਘ ਕੋਚ, ਭਾਈ ਹਰੀ ਸਿੰਘ ਦੇਹੜਕਾ, ਸੁਖਦੇਵ ਸਿੰਘ, ਰੇਸ਼ਮ ਸਿੰਘ ਸਾਬਕਾ ਸਰਪੰਚ, ਹਰਦੀਪ ਸਿੰਘ ਸੰਧੂ, ਬਲਦੇਵ ਸਿੰਘ ਸੰਧੂ ਪ੍ਰਧਾਨ ਟਰੱਕ ਯੂਨੀਅਨ ਹਠੂਰ, ਜਗਦੀਸ਼ ਸਿੰਘ ਦੀਸ਼ਾ, ਸਰਵੇਸ਼ ਕੁਮਾਰ ਗੁਡਗੋ, ਫੌਜੀ ਚਰਨ ਸਿੰਘ, ਚਮਕੌਰ ਸਿੰਘ, ਮੁੱਖ ਗ੍ਰੰਥੀ ਗੁਰਦੀਪ ਸਿੰਘ, ਸੁਖਦੇਵ ਸਿੰਘ, ਚਮਕੌਰ ਸਿੰਘ, ਮਨਜੀਤ ਸਿੰਘ, ਜਗਦੇਵ ਸਿੰਘ, ਸੁਖਮਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਰਾਣਾ, ਅਵਤਾਰ ਸਿੰਘ, ਮੇਜਰ ਸਿੰਘ, ਸਤਿਆਪਾਲ ਸਿੰਘ, ਉਜਾਗਰ ਸਿੰਘ, ਤਰਲੋਚਨ ਸਿੰਘ, ਦਰਸ਼ਨ ਸਿੰਘ, ਹਰਮਨ ਸਿੰਘ ਆਦਿ ਹਾਜ਼ਰ ਸਨ |