18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਅਧੂਰੇ ਪੰਜਾਬ ਪੇਅ ਸਕੇਲ ਤੋਂ ਅੱਕੇ ਮੁਲਾਜ਼ਮਾਂ ਨੇ ਕਾਲਾ ਦਿਵਸ ਮਨਾਇਆ

ਅਜੀਤ ਡੈਸਕ 18-07-2025
ਜਗਰਾਉਂ, 17 ਜੁਲਾਈ (ਗੁਰਦੀਪ ਸਿੰਘ ਮਲਕ)-ਪੰਜ਼ਾਬ ਭਰ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਸਦਕੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੱਦੇ 'ਤੇ 17 ਜੁਲਾਈ ਨੂੰ ਕਾਲੇ ਦਿਵਸ ਵਜੋਂ ਪੰਜਾਬ ਭਰ ਦੇ ਸਾਰੇ ਜ਼ਿਲਿ੍ਹਆਂ ਤੇ ਬਲਾਕਾਂ, ਦਫ਼ਤਰਾਂ, ਸਕੂਲਾਂ, ਡਿਊਟੀ ਵਾਲੇ ਸਥਾਨਾਂ 'ਤੇ ਡਿਊਟੀ ਕਰਦਿਆਂ ਹੋਇਆ ਕਾਲੇ ਬਿੱਲੇ, ਕਾਲੇ ਰਿਬਨ ਬੰਨ੍ਹ ਕੇ ਮਨਾਇਆ ਗਿਆ | ਇਸ ਤਹਿਤ ਐਂਟੀ ਮਲੇਰੀਆ ਦਫ਼ਤਰ ਜਗਰਾਉਂ ਵਿਖੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਕਾਲੇ ਦਿਵਸ ਵਜੋਂ ਮਨਾਇਆ ਤੇ ਅਧੂਰੇ ਪੇਅ ਸਕੇਲ ਦੀਆਂ ਕਾਪੀਆਂ ਸਾੜੀਆਂ | ਇਸ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਪਿਛਲੀ ਸਰਕਾਰ ਵਲੋਂ ਇਹ ਮਾਰੂ ਨੋਟੀਫੀਕੇਸ਼ਨ 17 ਜੁਲਾਈ 2020 ਨੂੰ ਲਾਗੂ ਕੀਤਾ ਗਿਆ ਤੇ ਉਸ ਸਮੇਂ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਮਾਰੂ ਨੋਟੀਫੀਕੇਸ਼ਨ ਦਾ ਵਿਰੋਧ ਕੀਤਾ ਗਿਆ ਸੀ ਤੇ ਸੱਤ੍ਹਾ ਵਿਚ ਆਉਣ 'ਤੇ ਸਭ ਤੋਂ ਪਹਿਲਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਤੇ ਪਰਖ ਕਾਲ ਦਾ ਸਮਾਂ ਘੱਟ ਕਰਨ ਦੀ ਗਾਰੰਟੀ ਵੀ ਦਿੱਤੀ ਗਈ ਸੀ ਜੋ ਕਿ 3 ਸਾਲ ਪੂਰੇ ਹੋਣ ਤੱਕ ਵੀ ਪੂਰੀ ਨਹੀਂ ਕੀਤੀ ਗਈ | ਇਸ ਤੋਂ ਇਲਾਵਾ ਸੂਬਾ ਕਮੇਟੀ ਨੇ ਸਰਕਾਰ ਤੇ ਹਾਈ ਕੋਰਟ ਤੇ ਸੁਪਰੀਮ ਕੋਰਟ ਦੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿਚ ਮੁਲਾਜ਼ਮਾਂ ਦੇ ਹੱਕ ਵਿਚ ਆਏ ਫ਼ੈਸਲਿਆਂ ਨੂੰ ਵੀ ਲਾਗੂ ਕਰਨ ਦੀ ਮੰਗ ਕੀਤੀ | ਮੁਲਾਜ਼ਮਾਂ ਨੂੰ ਸਰਕਾਰ ਨੇ ਏਨੀਆਂ ਘੱਟ ਤਨਖਾਹਾਂ 'ਤੇ ਕੰਮ ਕਰਨ ਲਈ ਮਜ਼ਬੂਰ ਕੀਤਾ ਹੋਇਆ, ਜਿਸ ਕਰਕੇ ਮਾਨਸਿਕ ਪ੍ਰੇਸ਼ਾਨੀ ਤੇ ਹੋਰ ਪਰਿਵਾਰਕ ਜ਼ਰੂਰਤਾਂ ਪੂਰੀਆਂ ਕਰਨੀਆਂ ਮੁਸ਼ਕਿਲ ਹੋਈਆਂ ਹਨ | ਆਗੂਆਂ ਨੇ ਸਪੱਸ਼ਟ ਕੀਤਾ ਕਿ ਇਸ ਐਕਸ਼ਨ ਤੋਂ ਬਾਅਦ ਅਗਸਤ ਵਿਚ ਸੂਬਾ ਪੱਧਰੀ ਰੈਲੀ ਵੀ ਕੀਤੀ ਜਾਵੇਗੀ | ਇਸ ਸਮੇਂ ਜਗਸੀਰ ਸਿੰਘ ਧੂਰੀ, ਤਰਸੇਮ ਸਿੰਘ ਸਿੱਧਵਾਂ ਬੇਟ, ਜਗਰਾਜ ਸਿੰਘ ਰਾਏਕੋਟ, ਮਨਦੀਪ ਸਿੰਘ ਛੱਜਾਵਾਲ ਤੇ ਅੰਮਿ੍ਤਪਾਲ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਲੋਕ 'ਆਪ' ਦੇ ਝੂਠੇ ਵਾਅਦਿਆਂ ਦਾ ਮੂੰਹ ਤੋੜਵਾਂ ਜੁਆਬ ਦੇਣਗੇ-ਸੰਧੂ/ਸੇਖੋਂ/ਧਾਲੀਵਾਲ ਅਗਲੀ ਖ਼ਬਰ ਜ਼ਿਮਨੀ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਕੰਮ ਮੁਕੰਮਲ ਪਿੰਡ ਫੇਰੂਰਾਂਈ 'ਚ ਪੰਚ ਦੀ ਚੋਣ ਲਈ ਤਿੰਨ ਅਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।