ਹੰਬੜਾਂ, 17 ਜੁਲਾਈ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਚੱਕ ਕਲਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਮੂਹ ਗ੍ਰਾਮ ਪੰਚਾਇਤ ਤੇ ਸਕੂਲ ਸਟਾਫ਼ ਵਲੋਂ ਵਾਤਾਵਰਣ ਨੂੰ ਸਵੱਛ ਰੱਖਣ ਦੇ ਉਦੇਸ਼ ਨਾਲ ਫੁੱਲਦਾਰ, ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ ਗਏ | ਇਸ ਮੌਕੇ ਸਰਪੰਚ ਜਗਮੋਹਨ ਸਿੰਘ, ਪੰਚ ਗੁਰਪ੍ਰੀਤ ਸਿੰਘ ਧਾਲੀਵਾਲ, ਪਿ੍ੰਸੀਪਲ ਰਾਕੇਸ਼ ਭੱਲਾ ਤੇ ਸਾਬਕਾ ਸਰਪੰਚ ਸੁਖਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੇ ਗੰਧਲੇ ਹੋ ਰਹੇ ਵਾਤਾਵਰਣ ਤੇ ਹਵਾ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ ਸਾਨੂੰ ਸਾਰਿਆਂ ਨੂੰ ਖਾਲੀ ਪਈਆਂ ਢੁੱਕਵੀਆਂ ਥਾਵਾਂ ਉੱਪਰ ਵੱਧ ਤੋਂ ਵੱਧ ਨਵੇਂ ਬੂਟੇ ਲਗਾਉਣੇ ਚਾਹੀਦੇ ਹਨ ਤੇ ਇਨ੍ਹਾਂ ਬੂਟਿਆਂ ਨੂੰ ਪਾਲ ਕੇ ਵੱਡਾ ਕਰਨ ਦੀ ਜ਼ਿੰਮੇਵਾਰੀ ਵੀ ਚੁੱਕਣੀ ਚਾਹੀਦੀ ਹੈ ਤਾਂ ਜੋ ਇਹ ਦਰੱਖ਼ਤਾਂ ਦੇ ਰੂਪ ਵਿਚ ਵੱਡੇ ਹੋ ਕੇ ਸਾਨੂੰ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕਰ ਸਕਣ | ਇਸ ਸਮੇਂ ਲੈਕਚਰਾਰ ਹਰਮੀਤ ਸਿੰਘ, ਸਰਪੰਚ ਜਗਦੇਵ ਸਿੰਘ ਬਾਣੀਏਵਾਲ, ਸਾਬਕਾ ਸਰਪੰਚ ਮਹਿੰਦਰ ਸਿੰਘ ਬਾਣੀਏਵਾਲ, ਮਾਲੀ ਸ਼ੰਕਰ ਤੇ ਹੋਰ ਹਾਜ਼ਰ ਸਨ |