ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ 'ਚ 19 ਜੁਲਾਈ 2025 ਦਿਨ ਸ਼ਨੀਵਾਰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਮਾਤਾ ਗੁਜਰੀ ਜੀ ਸੇਵਾ ਸੁਸਾਇਟੀ ਜਗਰਾਉਂ ਵਲੋਂ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵਲੋਂ ਪੋਸਟਰ ਵੀ ਜਾਰੀ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਦਿਹਾੜੇ ਵੱਡੀ ਪੱਧਰ 'ਤੇ ਮਨਾਉਣੇ ਚਾਹੀਦੇ ਹਨ | ਅਜਿਹਾ ਕਰਨ ਨਾਲ ਨੌਜਵਾਨ ਆਪਣੇ ਧਰਮ ਤੇ ਵਿਰਸੇ ਨਾਲ ਜੁੜਦੇ ਹਨ | ਉਨ੍ਹਾਂ ਨੌਜਵਾਨਾ ਵਲੋਂ ਕੀਤੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ | ਇਸ ਸਮਾਗਮ ਵਿਚ ਭਾਈ ਜਸਕਰਨ ਸਿੰਘ, ਭਾਈ ਮਨਕਰਨ ਸਿੰਘ, ਭਾਈ ਅੰਮਿ੍ਤਪਾਲ ਸਿੰਘ ਕੈਲੇ, ਭਾਈ ਏਕ ਸਿੰਘ ਜੱਟਪੁਰੀ, ਭਾਈ ਪਰਮਵੀਰ ਸਿੰਘ ਆਦਿ ਜਥੇ ਹਾਜ਼ਰੀਆਂ ਭਰਨਗੇ | ਇਸ ਮੌਕੇ ਡਾ: ਚੰਦ ਸਿੰਘ ਡੱਲਾ, ਦੀਪਇੰਦਰ ਸਿੰਘ ਭੰਡਾਰੀ, ਦਵਿੰਦਰਜੀਤ ਸਿੰਘ ਸਿੱਧੂ, ਹਰਦੇਵ ਸਿੰਘ ਬੌਬੀ, ਗੁਰਮੀਤ ਸਿੰਘ ਮੀਤਾ, ਗੁਰਚਰਨਜੀਤ ਸਿੰਘ ਡੱਲਾ, ਸਤਿਨਾਮ ਸਿੰਘ ਭੰਡਾਰੀ, ਰਮਨਜੋਤ ਸਿੰਘ ਆਦਿ ਹਾਜ਼ਰ ਸਨ |