ਹੰਬੜਾਂ, 17 ਜੁਲਾਈ (ਮੇਜਰ ਹੰਬੜਾਂ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਸੀਨੀਅਰ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੂੰ ਪਾਰਟੀ ਅੰਦਰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਹਲਕੇ ਦੇ ਸੰਗਠਨ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦਾ ਪਾਰਟੀ ਅੰਦਰ ਹੋਰ ਮਾਣ ਵਧਿਆ ਹੈ | ਪ੍ਰਧਾਨ ਹੰਬੜਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ, ਲੋਕ ਸਭਾ ਲੁਧਿਆਣਾ ਤੋਂ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਗਠਨ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਹਾਈਕਮਾਂਡ ਤੇ ਲੀਡਰਸ਼ਿੱਪ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਕਾਂਗਰਸ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਹੋਰ ਉਤਸ਼ਾਹ ਨਾਲ ਕੰਮ ਕਰਨਗੇ | ਪ੍ਰਧਾਨ ਹੰਬੜਾਂ ਨੂੰ ਅਬਜ਼ਰਵਰ ਲਗਾਏ ਜਾਣ 'ਤੇ ਕਾਂਗਰਸੀ ਵਰਕਰਾਂ 'ਚ ਅਤੇ ਕਸਬਾ ਹੰਬੜਾਂ ਅੰਦਰ ਖੁਸ਼ੀ ਪਾਈ ਜਾ ਰਹੀ ਹੈ ਤੇ ਉਨ੍ਹਾਂ ਨੂੰ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਰਪ੍ਰਸਤ ਤੇਜਾ ਸਿੰਘ ਗਿੱਲ, ਕਾਂਗਰਸੀ ਆਗੂ ਜਸਵੰਤ ਸਿੰਘ ਧਾਲੀਵਾਲ, ਅਵਤਾਰ ਸਿੰਘ ਭੰਦੋਲ, ਗੁਰਮਿੰਦਰ ਸਿੰਘ ਯੂ.ਕੇ., ਰਣਬੀਰ ਸਿੰਘ, ਬੌਬੀ ਗੁਪਤਾ, ਗੁਰਪ੍ਰੀਤ ਸਿੰਘ ਪੀਤਾ, ਜਸਪਾਲ ਸਿੰਘ ਪਾਲੀ, ਪੰਚ ਕੁਲਵਿੰਦਰ ਸਿੰਘ ਕਿੰਦਾ, ਬਾਬੂ ਵਿਜੇ ਕੁਮਾਰ ਮੱਲਣ, ਕੁਲਦੀਪ ਸਿੰਘ, ਜਸਵੀਰ ਸਿੰਘ ਨਾਨੂੰ ਤੇ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ |