16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

'ਆਪ' ਪਾਰਟੀ ਦਾ ਸੰਗਠਨਾਤਮਕ ਢਾਂਚਾ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਰਿਹਾ-ਵਿਜੈ ਬੈਕਟਰ <br/>

ਅਜੀਤ ਡੈਸਕ 18-07-2025
ਮੁੱਲਾਂਪੁਰ-ਦਾਖਾ, 17 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ 'ਚ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਪੰਜਾਬ ਸਰਕਾਰ ਹਰ ਕੀਮਤ 'ਤੇ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਖ਼ਤਮ ਕਰੇਗੀ, ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੈਕਟਰੀ ਅਤੇ ਲੁਧਿਆਣਾ ਦਿਹਾਤੀ 'ਚ 4 ਵਿਧਾਨ ਸਭਾ ਹਲਕਿਆਂ ਰਾਏਕੋਟ, ਦਾਖਾ, ਜਗਰਾਉਂ, ਗਿੱਲ ਲਈ ਕੋਆਰਡੀਨੇਟਰ ਵਿਜੇ ਬੈਕਟਰ ਜਾਂਗਪੁਰ ਵਲੋਂ ਕੀਤਾ | ਬੈਕਟਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਕ ਬੇਮਿਸਾਲ ਜੰਗ ਨੂੰ ਸਫਲ ਬਣਾਉਣ ਲਈ ਹਰ ਪੰਜਾਬੀ ਨੂੰ ਯੋਗਦਾਨ ਪਾਉਣਾ ਚਾਹੀਦਾ, ਕਿਉਂਕਿ ਇਹ ਜਨਤਕ ਮੁਹਿੰਮ ਹੈ | ਵਿਜੇ ਬੈਕਟਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਾਲੂ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸ਼ਾਨੋ-ਸ਼ੌਕਤ, ਸ਼ਰਧਾ-ਸਤਿਕਾਰ ਨਾਲ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਮਜ਼ਬੂਤ ਬਣ ਰਹੀ ਹੈ, ਮੇਰੀ ਹਫ਼ਤਾਵਾਰ ਅਤੇ ਮਾਸਿਕ ਰਿਪੋਰਟ ਵਿਚ ਦੇਖਣ ਨੂੰ ਮਿਲ ਰਿਹਾ ਕਿ 2027 'ਚ 'ਆਪ' ਪਾਰਟੀ ਪਹਿਲਾਂ ਨਾਲੋਂ ਵੀ ਵੱਧ ਸ਼ਾਨੋ-ਸ਼ੌਕਤ ਨਾਲ ਜਿੱਤੇਗੀ | ਸੰਗਠਨ ਇੰਚਾਰਜ ਵਿਜੇ ਬੈਕਟਰ ਨੇ ਕਿਹਾ ਕਿ ਪਾਰਟੀ ਦੇ ਸੰਗਠਾਨਤਮਕ ਢਾਂਚੇ ਦਾ ਹਰ ਪਿੰਡ ਅਤੇ ਵਾਰਡ ਪੱਧਰ ਤੱਕ ਵਿਸਥਾਰ ਜਾਰੀ ਹੈ |

ਪਿਛਲੀ ਖ਼ਬਰ ਦੁਕਾਨ ਦੇ ਜਿੰਦਰੇ ਤੋੜ ਕੇ 15 ਹਜ਼ਾਰ ਦੀ ਨਕਦੀ ਚੋਰੀ ਅਗਲੀ ਖ਼ਬਰ ਚੱਕਰਵਰਤੀ ਚਿਲਡਰਨ ਹਸਪਤਾਲ ਜਗਰਾਉਂ ਵਿਖੇ ਔਟਿਜ਼ਮ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।