ਚੌਂਕੀਮਾਨ, 18 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਯੂਥ ਅਕਾਲੀ ਆਗੂ ਅਮਨਦੀਪ ਸਿੰਘ ਅਮਨਾ ਸਵੱਦੀ ਦੀ ਅਗਵਾਈ ਵਿਚ ਇਕੱਠੇ ਹੋਏ ਪਿੰਡ ਦੇ ਪਤਵੰਤੇ ਸੱਜਣਾਂ ਤੇ ਨੌਜਵਾਨ ਵੀਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਅਕਾਲੀ ਆਗੂ ਜਸਕਰਨ ਸਿੰਘ ਦਿਉਲ ਤੇ ਲਧਿਆਣਾ ਦਿਹਾਤੀ ਨੇ ਨਵ-ਨਿਯੁਕਤ ਪ੍ਰਧਾਨ ਚੰਦ ਸਿੰਘ ਡੱਲਾ ਦਾ ਜਿੱਥੇ ਪਿੰਡ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਹੀ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋ ਰਿਹਾ ਹੈ, ਉਨ੍ਹਾਂ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਤੇ ਲੋਕਾਂ ਦੇ ਹਿੱਤਾਂ ਲਈ ਲੜਾਈ ਲੜੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣ ਲਈ ਡੀ.ਸੀ. ਦਫ਼ਤਰ ਲੁਧਿਆਣਾ ਵਿਖੇ ਮਿਤੀ 22 ਜੁਲਾਈ ਨੂੰ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ | ਜਿਸ ਵਿਚ ਸੂਬੇ ਦੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਧਰਨੇ ਵਿਚ ਸ਼ਮੂਲੀਅਤ ਕਰਨ ਤਾਂ ਜੋ ਸਰਕਾਰ 'ਤੇ ਦਬਾਅ ਬਣਾ ਕੇ ਲੈਂਡ ਪੂਲਿੰਗ ਨੀਤੀ ਰੱਦ ਕਰਵਾਈ ਜਾ ਸਕੇ | ਇਸ ਮੌਕੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਲੋਕਾਂ ਦੇ ਹਿੱਤਾਂ ਦੀ ਲੜਾਈ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ (ਬ) ਹੀ ਲੜ ਸਕਦਾ ਹੈ, ਕਿਉਂਕਿ ਪਾਰਟੀ ਦਾ ਮਾਣਮੱਤਾ ਇਤਿਹਾਸ ਇਸ ਦੀ ਗਵਾਹੀ ਭਰਦਾ ਹੈ | ਇਸ ਮੌਕੇ ਗੁਰਦੀਪ ਸਿੰਘ ਸਵੱਦੀ, ਬਲਵਿੰਦਰ ਸਿੰਘ, ਰਵਿੰਦਰ ਸਿੰਘ, ਪਰਮਜੀਤ ਸਿੰਘ, ਮਨਪ੍ਰੀਤ ਸਿੰਘ, ਸਤਿੰਦਰਪਾਲ ਸਿੰਘ, ਗੁਰਜੀਤ ਸਿੰਘ ਦਿਉਲ, ਹਰਪ੍ਰੀਤ ਸਿੰਘ ਤੂਰ, ਹਰਵੀਰ ਸਿੰਘ ਤੂਰ, ਬਿੰਦਰ ਸਿੰਘ ਤੂਰ, ਇਕਬਾਲ ਸਿੰਘ ਤੂਰ, ਕੁਲਵਿੰਦਰ ਸਿੰਘ, ਨੰਬਰਦਾਰ ਬਲਵੰਤ ਸਿੰਘ, ਖੁਸਵੰਤ ਸਿੰਘ, ਬੱਗਾ ਸਿੰਘ ਪੰਚ, ਪੰਚ ਕੁਲਵਿੰਦਰ ਸਿੰਘ, ਚੇਅਰਮੈਨ ਬਲਜੀਤ ਸਿੰਘ ਬਿੱਲੂ, ਮਨੀ ਤੂਰ, ਗੁਰਪਿੰਦਰ ਸਿੰਘ, ਹੈਰੀ ਤੂਰ, ਗੁਰਸਰਨ ਸਿੰਘ, ਸਵਰਨ ਸਿੰਘ, ਕੁਲਵੰਤ ਸਿੰਘ ਕਾਕਾ, ਜਸਕੀਰਤ ਸਿੰਘ, ਸੁਖਦੇਵ ਸਿੰਘ, ਮਨਜੀਤ ਸਿੰਘ ਬਿੱਲਾ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |