27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਨਿਸ਼ਕਾਮ ਸੇਵਾ ਬਿਰਧ ਆਸ਼ਰਮ 'ਚ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 19-07-2025
ਰਾਏਕੋਟ, 18 ਜੁਲਾਈ (ਸੁਸ਼ੀਲ)-ਸਥਾਨਕ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਵਿਖੇ ਆਸ਼ਰਮ ਦੀ ਸੰਚਾਲਿਕਾ ਰਵੀ ਦੇਵਗਨ ਦੇ ਜਨਮ ਦਿਨ ਮੌਕੇ ਦੰਦਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਆਸ਼ਰਮ ਦੀ ਪ੍ਰਬੰਧਕੀ ਕਮੇਟੀ ਪ੍ਰਧਾਨ ਸ੍ਰੀਮਤੀ ਹਰਜੀਤ ਕੌਰ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਸੱਚੀ ਭਗਤੀ ਹੈ | ਉਨ੍ਹਾਂ ਲੋੜਵੰਦਾਂ ਨੂੰ ਮੈਡੀਕਲ ਜਾਂਚ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ | ਕੈਂਪ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਡੈਂਟਲ ਹਸਪਤਾਲ ਸਰਾਭਾ ਦੀ ਡਾ. ਮਨੀਸ਼ਾ ਦੀ ਅਗਵਾਈ ਵਾਲੀ ਡਾਕਟਰਾਂ ਦੀ ਟੀਮ ਵਲੋਂ 85 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਵੰਡੀਆਂ ਗਈਆਂ | ਇਸ ਮੌਕੇ ਆਸ਼ਰਮ ਦੀ ਸੰਚਾਲਿਕਾ ਰਵੀ ਦੇਵਗਨ ਦੇ ਜਨਮ ਦਿਨ ਦੀ ਖੁਸ਼ੀ 'ਚ ਕੇਕ ਵੀ ਕੱਟਿਆ ਗਿਆ | ਵਾਤਾਵਰਣ ਦੀ ਸ਼ੁੱਧਤਾ ਲਈ ਮਰੀਜ਼ਾਂ ਨੂੰ ਪੌਦੇ ਵੀ ਵੰਡੇ ਗਏ | ਇਸ ਮੌਕੇ ਬਲਵਿੰਦਰ ਸਿੰਘ ਭਨੋਹੜ, ਸਵਰਨ ਸਿੰਘ, ਗੁਲਜਾਰ ਸਿੰਘ, ਡਾ. ਬਲਵਿੰਦਰ ਸਿੰਘ ਮਹਿਲ ਕਲਾਂ, ਜਗਸੀਰ ਸਿੰਘ, ਬਲਜੀਤ ਸਿੰਘ, ਜਸਬੀਰ ਸਿੰਘ ਬੱਸੀਆਂ, ਰਾਜ ਸਿੰਘ ਕਾਕੜਾ ਮਲੌਦ ਸਾਬਕਾ ਖੇਤੀਬਾੜੀ ਅਫ਼ਸਰ, ਗੁਰਪ੍ਰੀਤ ਸਿੰਘ ਹਰਫੂਲ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਦੇ ਵਿਦਿਆਰਥੀਆਂ ਨੇ ਐੱਮ.ਐੱਸ.ਸੀ. (ਆਈ.ਟੀ.) ਦੇ ਨਤੀਜੇ 'ਚ ਮੱਲਾਂ ਮਾ... ਅਗਲੀ ਖ਼ਬਰ ਰਾਜਾ ਵੜਿੰਗ ਵਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਮੁੱਦਾ ਪਾਰਲੀਮੈਂਟ 'ਚ ਚੱੁਕਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।