ਰਾਏਕੋਟ, 18 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਗਏ ਐੱਮ.ਐੱਸ.ਸੀ. (ਆਈ.ਟੀ.) ਭਾਗ-ਚੌਥਾ ਦੇ ਨਤੀਜੇ ਵਿਚੋਂ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ (ਰਾਏਕੋਟ) ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ਡਾਇਰੈਕਟਰ ਡਾ: ਅਮਨਦੀਪ ਸਿੰਘ ਨੇ ਦੱਸਿਆ ਕਿ ਐੱਮ.ਐੱਸ.ਸੀ. (ਆਈ.ਟੀ) ਭਾਗ-ਚੌਥਾ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਰਿਹਾ ਹੈ | ਜਿਸ ਵਿਚ ਵਿਦਿਆਰਥਣ ਅਮਰਜੋਤ ਕੌਰ ਨੇ 80.8 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਜਸ਼ਨਦੀਪ ਕੌਰ ਨੇ 79.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਬਲਵਿੰਦਰ ਕੌਰ ਨੇ 77.5 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਕਾਲਜ ਦੇ ਪ੍ਰਧਾਨ ਮੁਨੀਸ਼ ਦਾਸ ਅਤੇ ਮੀਤ ਪ੍ਰਧਾਨ ਰੋਮਾ ਮਹੰਤ ਵਲੋਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਡਾ: ਸ਼ਸ਼ੀਪਾਲ, ਡਾ: ਜਗਜੀਤ ਸਿੰਘ ਬਰਾੜ, ਪ੍ਰੋ: ਅਮਨਪ੍ਰੀਤ ਸਿੰਘ, ਪ੍ਰੋ: ਦਿਲਰਾਜ ਸਿੰਘ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਅਜੀਤ ਸਿੰਘ, ਪ੍ਰੋ: ਹਰਦੀਪ ਸਿੰਘ, ਬੂਟਾ ਸਿੰਘ, ਪ੍ਰੋ: ਗੌਰਵਜੀਤ ਮੱਲ, ਪ੍ਰੋ: ਕਰਮਵੀਰ ਸਿੰਘ, ਪ੍ਰੋ: ਅੰਮਿ੍ਤਪਾਲ ਕੌਰ, ਪ੍ਰੋ: ਗਗਨਦੀਪ ਕੌਰ, ਪ੍ਰੋ: ਰਾਜਵੀਰ ਕੌਰ, ਪ੍ਰੋ: ਸੁਮਨਜੋਤ ਕੌਰ, ਪ੍ਰੋ: ਰਮਨਦੀਪ ਕੌਰ, ਸਹਾਇਕ ਲਾਇਬ੍ਰੇਰੀਅਨ ਸ਼੍ਰੀਮਤੀ ਅਮਨਦੀਪ ਕੌਰ ਆਦਿ ਹਾਜ਼ਰ ਸਨ |