ਰਾਏਕੋਟ, 18 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੇ ਹਾਈਕਮਾਂਡ ਵਲੋਂ ਵੱਖ-ਵੱਖ ਜ਼ਿਲਿ੍ਹਆਂ ਲਈ ਮਹਿਲਾ ਵਿੰਗ ਦੇ ਸੰਗਠਨ ਦਾ ਵਿਸਥਾਰ ਕਰਦਿਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਜਿਸ ਤਹਿਤ ਮਹਿਲਾ ਵਿੰਗ ਦੀ ਸੀਨੀਅਰ ਆਗੂ ਰਮਨ ਸੰਧੂ ਗਰੇਵਾਲ ਦੀ ਆਮ ਆਦਮੀ ਪਾਰਟੀ ਮਹਿਲਾ ਵਿੰਗ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਵਜੋਂ ਨਿਯੁਕਤੀ ਕੀਤੀ ਗਈ ਹੈ | ਇਸ ਨਿਯੁਕਤੀ 'ਤੇ ਰਮਨ ਸੰਧੂ ਗਰੇਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਪੰਜਾਬ ਪ੍ਰਭਾਰੀ, ਅਮਨ ਅਰੋੜਾ ਸੂਬਾ ਪ੍ਰਧਾਨ, ਵਿਧਾਇਕ ਅਮਨਦੀਪ ਕੌਰ ਅਰੋੜਾ ਸੂਬਾ ਪ੍ਰਧਾਨ ਮਹਿਲਾ ਵਿੰਗ, ਹਾਕਮ ਸਿੰਘ ਠੇਕੇਦਾਰ ਵਿਧਾਇਕ ਹਲਕਾ ਰਾਏਕੋਟ, ਪਨਗਰੇਨ ਚੇਅਰਮੈਨ ਪੰਜਾਬ ਡਾ. ਤੇਜਪਾਲ ਸਿੰਘ ਗਿੱਲ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ | ਇਸ ਮੌਕੇ ਰਮਨ ਸੰਧੂ ਗਰੇਵਾਲ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਉਹ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯੋਗ ਉਪਰਾਲੇ ਕਰਨਗੇ |