27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪੱਖੋਵਾਲ 'ਚ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕਿਸਾਨ ਭਲਾਈ ਕਮੇਟੀ ਦਾ ਗਠਨ

ਅਜੀਤ ਡੈਸਕ 19-07-2025
ਪੱਖੋਵਾਲ/ਸਰਾਭਾ, 18 ਜੁਲਾਈ (ਖੁਸ਼ਵਿੰਦਰ ਸਿੰਘ ਸਰਾਭਾ)-ਸਥਾਨਕ ਮੁੱਖ ਖੇਤੀਬਾੜੀ ਦਫ਼ਤਰ ਪੱਖੋਵਾਲ ਵਿਖੇ ਖੇਤੀਬਾੜੀ ਅਫ਼ਸਰ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਿਸਾਨਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਵੱਡੀ ਪੱਧਰ 'ਤੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ: ਸੁਖਵਿੰਦਰ ਕੌਰ ਨੇ ਕਿਸਾਨਾਂ ਨੂੰ ਕਣਕ ਝੋਨੇ ਦੀ ਫ਼ਸਲ ਦੇ ਨਾਲ-ਨਾਲ ਮੱਕੀ ਬਾਜਰਾ, ਅਰਹਰ, ਮੂੰਗਫਲੀ ਸਮੇਤ ਹੋਰ ਦਾਲਾ ਆਦਿ ਨੂੰ ਬੀਜਣ ਲਈ ਪ੍ਰੇਰਿਤ ਕਰਦਿਆਂ ਖੇਤੀਬਾੜੀ ਵਿਭਾਗ ਵਲੋਂ ਲਗਾਏ ਜਾਂਦੇ ਕਿਸਾਨ ਟ੍ਰੇਨਿੰਗ ਕੈਂਪ ਕਿਸਾਨ ਸਿਖਲਾਈ ਸਕੂਲ ਅਤੇ ਖੇਤੀਬਾੜੀ ਯੁਨੀਵਰਸਿਟੀ 'ਚ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਂਦੀਆਂ ਟ੍ਰੇਨਿੰਗਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਆਪੋ-ਆਪਣੇ ਖੇਤਾਂ 'ਚ ਮੋਟਰਾਂ, ਬੋਰਾਂ ਤੇ ਸੜਕਾਂ ਦੀਆਂ ਬਰਮਾ ਆਦਿ ਤੇ ਵੱਧ ਤੋਂ ਵੱਧ ਰੁੱਖ ਲਗਾਉਣ ਤਾਂ ਜੋ ਤਬਦੀਲ ਹੋ ਰਹੇ ਮੌਸਮ ਨੂੰ ਤਰਕ ਸੰਗਤ ਰੱਖਿਆ ਜਾ ਸਕੇ | ਇਸ ਮੌਕੇ ਕਿਸਾਨਾਂ ਦੀ ਭਲਾਈ ਲਈ ਆਤਮਾ ਸਕੀਮ ਅਧੀਨ ਕਿਸਾਨ ਭਲਾਈ ਸਲਾਹਕਾਰ ਕਮੇਟੀ ਦੀ ਚੋਣ ਕੀਤੀ ਗਈ, ਜਿਸ ਦੌਰਾਨ ਕੰਵਰਦੀਪ ਸਿੰਘ ਪੰਨੂ ਬੜੰੂਦੀ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ | ਇਸ ਮੌਕੇ ਹਰਮਨਪ੍ਰੀਤ ਕੌਰ ਮੱਛੀ ਪਾਲਣ ਅਫ਼ਸਰ ਦੁਆਰਾ ਵਿਭਾਗ ਵਲੋਂ ਮੱਛੀ ਪਾਲਣ ਦੇ ਧੰਦੇ ਨੂੰ ਪ੍ਰਫ਼ੁੱਲਿਤ ਕਰਨ ਦੇ ਗੁਰ ਦੱਸੇ ਜਦਕਿ ਡਾ: ਮਧੂ ਗਰਗ ਨੇ ਦੁੱਧ ਉਤਪਾਦਨ ਨੂੰ ਸਫ਼ਲ ਬਣਾਉਣ ਲਈ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੇ ਸਮੇਂ ਸਿਰ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ | ਇਸ ਸਮਾਗਮ ਦੌਰਾਨ ਅੰਮਿ੍ਤਪਾਲ ਸਿੰਘ, ਗੁਰਜੀਤ ਕੌਰ (ਦੋਵੇਂ ਖੇਤੀਬਾੜੀ ਅਫ਼ਸਰ), ਪ੍ਰੇਮਪ੍ਰੀਤ ਸਿੰਘ, ਗੁਰਭਗਤ ਸਿੰਘ (ਦੋਵੇਂ ਖੇਤੀਬਾੜੀ ਵਿਸਥਾਰ ਅਫ਼ਸਰ), ਅਮਰਨਦੀਪ ਸਿੰਘ ਉੱਪ ਨਿਰੀਖਿਕ, ਖੁਸ਼ਵਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਸਤਿਗੁਰ ਸਿੰਘ, ਗੁਰਪ੍ਰੀਤ ਸਿੰਘ ਬਰਮੀ, ਪਵਨਦੀਪ ਕੌਰ, ਕਰਨਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਦੀਆਂ ਧਮਕੀਆਂ ਪਿਛੇ ਮਨਸ਼ਾ ਦੀ ਨਿਰਪੱਖ ਜਾਂਚ ਹੋਵੇ-ਜਥੇ: ਗੜਗੱਜ <br/> ਅਗਲੀ ਖ਼ਬਰ ਰਮਨ ਸੰਧੂ ਗਰੇਵਾਲ 'ਆਪ' ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।