27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਦੀਆਂ ਧਮਕੀਆਂ ਪਿਛੇ ਮਨਸ਼ਾ ਦੀ ਨਿਰਪੱਖ ਜਾਂਚ ਹੋਵੇ-ਜਥੇ: ਗੜਗੱਜ <br/>

ਅਜੀਤ ਡੈਸਕ 19-07-2025
ਜਗਰਾਉਂ, 18 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ 'ਤੇ ਹਮਲੇ ਦੀਆਂ ਧਮਕੀ ਭਰੀਆਂ ਈ-ਮੇਲਾਂ ਭੇਜਣ ਦੇ ਮਾਮਲੇ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਤੋਂ ਬਾਅਦ ਇਸ ਪਿਛੇ ਮਨਸ਼ਾ ਦੀ ਨਿਰਪੱਖ ਜਾਂਚ ਹੋਣੀ ਲਾਜ਼ਮੀ ਹੈ | ਇਹ ਟਿੱਪਣੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਗਰਾਉਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੀ | ਜਥੇਦਾਰ ਗੜਗੱਜ ਇਥੇ ਲੇਖਕ ਜਸਪਾਲ ਸਿੰਘ ਹੇਰਾਂ ਦੀ ਯਾਦ 'ਚ ਸਮਾਗਮ 'ਚ ਸ਼ਾਮਿਲ ਹੋਣ ਲਈ ਆਏ ਸਨ | ਜਥੇਦਾਰ ਗੜਗੱਜ ਨੇ ਆਖਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚਹੁੰ ਵਰਣਾ ਦਾ ਸਾਂਝਾ ਪਵਿੱਤਰ ਅਸਥਾਨ ਹੈ, ਜਿਸ ਨੂੰ ਖ਼ਤਮ ਕਰਨ ਦੇ ਧਮਕੀ ਭਰੇ ਈ-ਮੇਲ ਕਦੀ ਵੀ ਬਰਦਾਸ਼ਿਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਆਖਿਆ ਕਿ ਸਿੱਖ ਵਿਰੋਧੀ ਸਾਜਿਸ਼ੀ ਧਿਰਾਂ ਸਿੱਖ ਕੌਮ ਦੇ ਸਬਰ ਨੂੰ ਨਾ ਪਰਖਣ, ਕਿਉਂਕਿ ਸਿੱਖਾਂ ਦਾ ਇਤਿਹਾਸ ਕੌਮੀ ਮਰਿਯਾਦਾਵਾਂ ਨੂੰ ਕਾਇਮ ਰੱਖਣ ਅਤੇ ਸਵੈ ਮਾਣ ਦੀ ਬਹਾਲੀ ਲਈ ਮਰ ਮਿਟਣ ਦਾ ਸੁਨੇਹਾ ਦਿੰਦਾ ਹੈ | ਉਨ੍ਹਾਂ ਆਖਿਆ ਕਿ ਇਹ ਚਿੰਤਾਜਨਕ ਗੱਲ ਹੈ ਕਿ ਆਸਥਾ ਦੇ ਜਿਸ ਮਹਾਨ ਕੇਂਦਰ ਤੋਂ ਸਰਬੱਤ ਦੇ ਕਾਰਜ ਰਾਸ ਕਰਨ ਦੀ ਅਰਦਾਸ ਜੋਦੜੀ ਹੁੰਦੀ ਹੈ, ਉਸ ਪਵਿੱਤਰ ਅਸਥਾਨ ਬਾਰੇ ਅਜਿਹੀ ਘਿਨਾਉਣੀ ਹਰਕਤ ਕੋਈ ਬੇਗੈਰਤ ਹੀ ਕਰ ਸਕਦਾ ਹੈ | ਜਥੇਦਾਰ ਗੜਗੱਜ ਨੇ ਆਖਿਆ ਕਿ ਇਸ ਅਨੈਤਿਕ ਕਾਰਵਾਈ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਇਸ ਘਟਨਾ 'ਚ ਸ਼ਾਮਿਲ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦੇਣ ਦੀ ਮੰਗ ਕੀਤੀ ਹੈ | ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਬਾਪੂ ਤਰਸੇਮ ਸਿੰਘ, ਅਕਾਲੀ ਦਲ ਮਾਨ ਦੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ, ਪਿ੍ਥੀਪਾਲ ਸਿੰਘ ਬਟਾਲਾ, ਸਾਬਕਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਰਿਸ਼ਬਦੀਪ ਸਿੰਘ ਹੇਰਾਂ, ਬਲਰਾਜ ਸਿੰਘ ਕੋਟਉਮਰਾ, ਪ੍ਰਤਾਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦਿਲਸਾਦ ਸ਼ੇਖੂਪੁਰਾ ਦਾ ਗੀਤ ਰਾਜਵਿੰਦਰ ਪਟਿਆਲਾ ਅੱਜ ਦੂਰਦਰਸ਼ਨ 'ਤੇ ਕਰੇਗੀ ਪੇਸ਼ <br/> ਅਗਲੀ ਖ਼ਬਰ ਪੱਖੋਵਾਲ 'ਚ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕਿਸਾਨ ਭਲਾਈ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।