26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਖੇਤੀਬਾੜੀ ਵਿਭਾਗ ਵਲੋਂ 'ਫਾਰ ਮਦਰ' ਮੁਹਿੰਮ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 19-07-2025
ਭੂੰਦੜੀ, 18 ਜੁਲਾਈ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ: ਹਿਮਾਸ਼ੂ ਜੈਨ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੀਪ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਧੰਨਰਾਜ ਦੀ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫ਼ਸਰ ਡਾ: ਸ਼ੇਰਅਜੀਤ ਸਿੰਘ ਮੰਡ ਵਲੋਂ ਪਿੰਡ ਕੋਟਉਮਰਾ ਵਿਖੇ 'ਫੋਰ ਮਦਰ' ਮੁਹਿੰਮ ਤਹਿਤ ਕਿਸਾਨਾਂ ਦੀਆਂ ਮੋਟਰਾਂ 'ਤੇ ਖਾਲੀ ਪਈ ਜਗ੍ਹਾ 'ਤੇ ਬੂਟੇ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਵਿਸਥਾਰ ਡਾ: ਸ਼ੇਰਅਜੀਤ ਸਿੰਘ ਮੰਡ ਨੇ ਬੂਟਿਆਂ ਦੀ ਮਹੱਤਤਾ ਤੇ ਉਨ੍ਹਾਂ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ | ਕੈਂਪ ਵਿਚ ਮੁਫ਼ਤ ਬੂਟੇ ਦਿੱਤੇ ਗਏ ਅਤੇ ਕਿਸਾਨਾਂ ਨੂੰ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਸਮਝਾਈ ਗਈ | ਇਸ ਮੌਕੇ 'ਤੇ ਖੇਤੀਬਾੜੀ ਵਿਭਾਗ ਵਲੋਂ ਬਾਸਮਤੀ ਦੀ ਕਾਸ਼ਤ, ਕੀਟਨਾਸ਼ਕਾਂ, ਮਿੱਟੀ ਦੀ ਪਰਖ ਅਤੇ ਕਿਸਾਨਾਂ ਲਈ ਚੱਲ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਖੇਤੀਬਾੜੀ ਵਿਭਾਗ ਵਲੋਂ ਮੁਫ਼ਤ ਬੂਟੇ ਵੰਡੇ ਗਏ ਅਤੇ ਕਿਸਾਨਾਂ ਨੂੰ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਸਮਝਾਈ ਗਈ | ਇਸ ਮੌਕੇ ਸਰਪੰਚ ਹਰਮੇਸ਼ ਸਿੰਘ, ਪੰਚ ਸ਼ਿੰਦਰਪਾਲ ਸਿੰਘ, ਦਰਸ਼ਨ ਸਿੰਘ, ਬਿੰਦਰ ਸਿੰਘ, ਅਮਰੀਕ ਸਿੰਘ, ਲਖਵੀਰ ਸਿੰਘ, ਗੁਰਜੰਟ ਸਿੰਘ, ਸ੍ਰੀ ਅਨਿਲ ਕੁਮਾਰ, ਮੈਡਮ ਆਰਤੀ, ਬਲਜਿੰਦਰ ਸਿੰਘ ਇੰਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੀਬੀਆਂ ਸ਼ਾਮਿਲ ਸਨ |

ਪਿਛਲੀ ਖ਼ਬਰ ਅਜੀਤਸਰ ਖ਼ਾਲਸਾ ਸਕੂਲ ਜਾਂਗਪੁਰ ਵਿਖੇ ਹਰਿਆਵਲ ਤਹਿਤ ਬੂਟੇ ਲਗਾਉਣ ਦੀ ਸ਼ੁਰੂਆਤ <br/> ਅਗਲੀ ਖ਼ਬਰ ਕੈਪਟਨ ਸੰਦੀਪ ਸੰਧੂ ਦਾ ਪਿੰਡ ਬਾਣੀਏਵਾਲ ਵਾਸੀਆਂ ਵਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ- ਕੇਹਰ ਸਿੰਘ/ਪ੍ਰੀਤਮ ਸਿੰਘ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।