26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤ ਸਮਾਗਮ ਅੱਜ

ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਜੌੜੀਆਂ ਸਾਹਿਬ ਮਾਣੂੰਕੇ ਵਿਖੇ ਚੱਲ ਰਹੇ ਮਹਾਨ ਧਾਰਮਿਕ ਸਮਾਗਮਾਂ ਦੌਰਾਨ ਸਜਾਏ ਦੀਵਾਨਾਂ 'ਚ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲੇ ਪ੍ਰਬਚਨ ਕਰਦੇ ਹੋਏ, ਨਾਲ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ ਅਤੇ ਹੋਰ ਮਹਾਂਪੁਰਸ਼ ਵੀ ਦਿਖਾਈ ਦੇ ਰਹੇ ਹਨ | ਤਸਵੀਰ: ਛਿੰਦਾ <br/> 19-07-2025
ਹਠੂੂਰ, 18 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਜੌੜੀਆਂ ਸਾਹਿਬ ਪਿੰਡ ਮਾਣੂੰਕੇ ਵਿਖੇ ਸੱਚਖੰਡਵਾਸੀ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ 103ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਮਹਾਨ ਧਾਰਮਿਕ ਸਮਾਗਮਾਂ ਦੌਰਾਨ ਅੱਜ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ | ਦੂਜੀ ਰਾਤ ਦੇ ਦੀਵਾਨਾਂ 'ਚ ਮੌਜੂਦਾ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਤੋਂ ਇਲਾਵਾ ਬਾਬਾ ਜਸਪ੍ਰੀਤ ਸਿੰਘ ਗਊਸ਼ਾਲਾ ਢੋਲਣ, ਭਾਈ ਮਨਜੀਤ ਸਿੰਘ ਨਾਨਕਸਰ, ਭਾਈ ਦਰਬਾਰਾ ਸਿੰਘ ਚੰਨਣਵਾਲ ਵਾਲਿਆਂ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨ੍ਹਾਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਮਿਹਰ ਸਿੰਘ ਨਾਨਕਸਰ, ਬਾਬਾ ਅਰਵਿੰਦਰ ਸਿੰਘ ਨਾਨਕਸਰ, ਬਾਬਾ ਰਮਨਦੀਪ ਸਿੰਘ ਮੰਡੀਰਾਂ ਵਾਲੇ ਵੀ ਹਾਜ਼ਰ ਸਨ | ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਪ੍ਰਬਚਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਭ ਦੇ ਗੁਰੂ ਹਨ ਅਤੇ ਕੁਲ ਲੋਕਾਈ ਦਾ ਮਾਰਗ ਦਰਸ਼ਨ ਕਰਦੇ ਹਨ | ਗੁਰਬਾਣੀ ਦਾ ਇਕ-ਇਕ ਸ਼ਬਦ ਸਾਡੀ ਜ਼ਿੰਦਗੀ ਰੁਸ਼ਨਾਉਂਦਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਣ ਵਾਲੇ ਹਰ ਇਨਸਾਨ ਦੀਆਂ ਮਨੋਕਾਮਨਾ ਪੂਰੀਆਂ ਹੁੰਦੀਆਂ ਅਤੇ ਉਹ ਲਾਲਚ, ਦਵੈਸ਼, ਈਰਖਾ ਖ਼ਤਮ ਹੁੰਦੇ ਹਨ | ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ ਰਾਤ 19 ਜੁਲਾਈ ਨੂੰ ਮਹਾਨ ਸੰਤ ਸਮਾਗਮ ਹੋਵੇਗਾ ਅਤੇ ਭਲਕੇ 20 ਜੁਲਾਈ ਨੂੰ ਸਵੇਰੇ ਆਰੰਭ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣਗੇ ਅਤੇ ਗੁਰਦੁਆਰਾ ਢੰਡਿਆਣਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ | ਇਸ ਮੌਕੇ ਨੌਜਵਾਨ ਆਗੂ ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ, ਅੰਮਿ੍ਤਪਾਲ ਸਿੰਘ ਲੁਧਿਆਣਾ, ਭਾਈ ਗੋਰਾ ਸਿੰਘ ਨਾਨਕਸਰ, ਭਾਈ ਬਲਵਿੰਦਰ ਸਿੰਘ ਬਿੰਦਰ, ਸਾਬਕਾ ਸਰਪੰਚ ਰੇਸ਼ਮ ਸਿੰਘ, ਜਥੇਦਾਰ ਨਿਰਮਲ ਸਿੰਘ ਕੋਚ, ਚਮਕੌਰ ਸਿੰਘ, ਭਾਈ ਹਰੀ ਸਿੰਘ ਦੇਹੜਕਾ, ਸੋਨੀ ਸਿੰਘ ਬਰਮਾ, ਸੁਖਦੇਵ ਸਿੰਘ, ਭਾਈ ਗੁਰਦੀਪ ਸਿੰਘ ਮੁੱਖ ਗ੍ਰੰਥੀ, ਬਲਦੇਵ ਸਿੰਘ ਸੰਧੂ ਪ੍ਰਧਾਨ ਟਰੱਕ ਯੂਨੀਅਨ ਹਠੂਰ, ਮਨਜੀਤ ਸਿੰਘ, ਜੋਤਪਾਲ ਸਿੰਘ ਕੈਨੇਡਾ, ਸਰਵੇਸ਼ ਕੁਮਾਰ ਗੁਡਗੋ, ਫੌਜੀ ਚਰਨ ਸਿੰਘ, ਜਸਵੀਰ ਸਿੰਘ, ਜਗਦੇਵ ਸਿੰਘ, ਅਵਤਾਰ ਸਿੰਘ, ਸੁਖਮਿੰਦਰ ਸਿੰਘ, ਉਜਾਗਰ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਰਾਣਾ, ਅਵਤਾਰ ਸਿੰਘ, ਮੇਜਰ ਸਿੰਘ, ਸਤਿਆਪਾਲ ਸਿੰਘ, ਉਜਾਗਰ ਸਿੰਘ, ਤਰਲੋਚਨ ਸਿੰਘ, ਦਰਸ਼ਨ ਸਿੰਘ, ਹਰਮਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ੋਨਲ ਟੂਰਨਾਮੈਂਟ ਕਮੇਟੀ ਰਾਏਕੋਟ ਦੀ ਸਾਲ 2025-26 ਤੇ 2026-27 ਲਈ ਚੋਣ ਕਰਵਾਈ <br/> ਅਗਲੀ ਖ਼ਬਰ ਅਜੀਤਸਰ ਖ਼ਾਲਸਾ ਸਕੂਲ ਜਾਂਗਪੁਰ ਵਿਖੇ ਹਰਿਆਵਲ ਤਹਿਤ ਬੂਟੇ ਲਗਾਉਣ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।