10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਕਾਲੀ ਦਲ ਦਾ ਧਰਨਾ ਸਰਕਾਰ ਨੂੰ ਲੈਂਡ ਪੂਿਲੰਗ ਨੀਤੀ ਵਾਪਿਸ ਲੈਣ ਲਈ ਮਜਬੂਰ ਕਰੇਗਾ-ਕਲੇਰ <br/>

ਅਜੀਤ ਡੈਸਕ 20-07-2025
ਜਗਰਾਉਂ, 19 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਵਿਰੁੱਧ ਪਿੰਡਾਂ ਦੇ ਕਿਸਾਨ ਭਰਾਵਾਂ ਦੀਆਂ ਜ਼ਮੀਨਾਂ ਨੂੰ ਸਰਕਾਰ ਵਲੋਂ ਧੱਕੇ ਨਾਲ ਐਕਵਾਇਰ ਕਰਨ ਖਿਲਾਫ਼ 22 ਜੁਲਾਈ ਦਿਨ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੁਧਿਆਣਾ ਡੀ.ਸੀ. ਦਫ਼ਤਰ ਅੱਗੇ ਲਗਾਏ ਜਾ ਰਹੇ ਧਰਨੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐੱਸ.ਆਰ. ਕਲੇਰ ਸਾਬਕਾ ਵਿਧਾਇਕ ਜਗਰਾਉਂ ਦੀ ਅਗਵਾਈ ਹੇਠ ਹਲਕਾ ਜਗਰਾਉਂ ਤੋਂ ਵੱਡੀ ਗਿਣਤੀ ਵਿਚ ਬੱਸਾਂ ਤੇ ਕਾਰਾਂ ਦਾ ਕਾਫ਼ਲਾ ਪਸ਼ੂ ਮੰਡੀ ਜਗਰਾਉਂ ਤੋਂ ਸਵੇਰੇ 8 ਵਜੇ ਰਵਾਨਾ ਹੋਵੇਗਾ | ਇਸ ਮੌਕੇ ਸ੍ਰੀ ਕਲੇਰ ਨੇ ਕਿਹਾ ਕਿ ਕਿਸਾਨ ਭਰਾਵਾਂ ਦੀ ਜ਼ਮੀਨ ਕਿਸੇ ਵੀ ਹਾਲਤ ਵਿਚ ਸਰਕਾਰ ਨੂੰ ਐਕਵਾਇਰ ਨਹੀਂ ਕਰਨ ਦਿੱਤੀ ਜਾਵੇਗੀ ਜਿਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਜੋ ਵੀ ਲੜਾਈ ਲੜਨੀ ਪਵੇ ਅਕਾਲੀ ਦਲ ਵੱਡੇ ਪੱਧਰ 'ਤੇ ਲੜੇਗਾ | ਇਸ ਸਮੇਂ ਸਾਬਕਾ ਵਿਧਾਇਕ ਕਲੇਰ ਨੇ ਕਿਹਾ ਕਿ ਜਗਰਾਉਂ ਹਲਕੇ ਅੰਦਰ ਸਾਰੇ ਪਿੰਡਾਂ 'ਚ ਅਕਾਲੀ ਦਲ ਵਲੋਂ ਮੀਟਿੰਗਾਂ ਕਰਕੇ ਲੋਕਾਂ ਨੂੰ ਸਰਕਾਰ ਦੀ ਨੀਤੀ ਵਿਰੁੱਧ ਜਾਗਰੂਕ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 22 ਜੁਲਾਈ ਨੂੰ ਅਕਾਲੀ ਦਲ ਦਾ ਧਰਨਾ ਸਰਕਾਰ ਨੂੰ ਲੈਂਡ ਪੂਿਲੰਗ ਨੀਤੀ ਵਾਪਿਸ ਲੈਣ ਲਈ ਮਜ਼ਬੂਰ ਕਰੇਗਾ | ਉਨ੍ਹਾਂ ਕਿਹਾ ਕਿ ਧਰਨੇ 'ਚ ਅਕਾਲੀ ਵਰਕਰ, ਕਿਸਾਨ ਅਤੇ ਹਰ ਵਰਗ ਦੇ ਲੋਕ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ ਕਿਉਂਕਿ ਜ਼ਮੀਨਾਂ ਨਾਲ ਹਰ ਵਰਗ ਦਾ ਰੁਜ਼ਗਾਰ ਜੁੜਿਆ ਹੋਇਆ ਹੈ |

ਪਿਛਲੀ ਖ਼ਬਰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਬਲਾਕ ਮਾਜਰੀ ਦੇ ਪੰਚੀ-ਸਰਪੰਚੀ ਦੇ 16 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਰੁਸਤ ਪਾਈਆਂ ਗਈਆਂ, 3 ਨਾਮਜ਼ਦਗੀਆਂ ਹੋਈਆਂ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।