ਸਿੱਧਵਾਂ ਬੇਟ, 19 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਏ.ਐੱਸ.ਆਈ. ਗੁਰਸੇਵਕ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਪਿੰਡ ਕੋਟਮਾਨ ਨਜ਼ਦੀਕ ਸ਼ੱਕੀ ਪੁਰਸ਼ਾਂ ਦੀ ਤਲਾਸੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਸਤਪਾਲ ਸਿੰਘ ਵਾਸੀ ਤਲਵਾੜਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਪਿੰਡ ਭੂੰਦੜੀ ਦੀ ਦਾਣਾ ਮੰਡੀ ਕੋਲ ਨਸ਼ੀਲੀਆਂ ਗੋਲੀਆਂ ਵੇਚ ਰਿਹਾ ਹੈ | ਉਪਰੰਤ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਨੰ. 175 ਦਰਜ ਕੀਤਾ ਗਿਆ |