ਹਠੂਰ, 19 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੋ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ 15 ਜੁਲਾਈ ਨੂੰ ਡੀ.ਸੀ. ਲੁਧਿਆਣਾ ਦੇ ਦਫ਼ਤਰ ਅੱਗੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਪੱਧਰੀ ਰੋਸ ਧਰਨ ਦਿੱਤਾ ਜਾਣਾ ਸੀ, ਉਹ ਹੁਣ 22 ਜੁਲਾਈ ਨੂੰ ਦਿੱਤਾ ਜਾ ਰਿਹਾ ਹੈ, ਜੋ ਬੇਮਿਸਾਲ ਹੋਵੇਗਾ | ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਵਰਕਰਾਂ, ਆਗੂਆਂ ਸਮੇਤ ਕਿਸਾਨਾਂ ਵਿਚ ਇਸ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੁਧਿਆਣਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਵੱਖ-ਵੱਖ ਆਗੂਆਂ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਫ਼ਲੇ 22 ਜੁਲਾਈ ਨੂੰ ਲੁਧਿਆਣਾ ਪੁੱਜ ਕੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੇ | ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਉਹ ਵੀ ਵੱਡੀ ਗਿਣਤੀ ਵਿਚ ਇਸ ਰੋਸ ਮੁਜ਼ਾਹਰੇ ਵਿਚ ਸ਼ਾਮਿਲ ਹੋਣ |