13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਵਿਖੇ ਇਕ ਰੋਜ਼ਾ ਸੈਮੀਨਾਰ

ਅਜੀਤ ਡੈਸਕ 20-07-2025
ਜਗਰਾਉਂ, 19 ਜੁਲਾਈ (ਵਿਨੋਦ ਕੁਮਾਰ)-ਸੈਕਰਡ ਹਾਰਡ ਕਾਨਵੈਂਟ ਸਕੂਲ ਜਗਰਾਉਂ ਵਿਖੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ 'ਤੇ ਅਧਾਰਿਤ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਵਿਚ ਗੁਰਭੇਜ ਸਿੰਘ ਨਾਗੀ ਪਿ੍ੰ. ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਲੁਧਿਆਣਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਦੇ ਨਾਲ ਹੀ ਸੁਨੈਨਾ ਕਪੂਰ ਪਿ੍ੰਸੀਪਲ ਗੀਤਾਂਜਲੀ ਇੰਟਰਨੈਸ਼ਨਲ ਸਕੂਲ ਲੁਧਿਆਣਾ ਨੇ ਖਾਸ ਭੂਮਿਕਾ ਨਿਭਾਈ | ਸਕੂਲ ਪਹੁੰਚਣ 'ਤੇ ਸਕੂਲ ਦੇ ਪਿ੍ੰ. ਐਨਸੀ ਜੋਸਫ ਨੇ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਸਿਖਲਾਈ ਪ੍ਰੋਗਰਾਮ ਵਿਚ 60 ਤੋਂ ਵੱਧ ਅਧਿਆਪਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਸੈਮੀਨਾਰ ਵਿਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਦੇ ਵਿਸ਼ੇ 'ਤੇ ਅਧਿਆਪਕਾਂ ਨਾਲ ਆਪਣੇ ਅਣਮੁੱਲੇ ਵਿਚਾਰ ਸਾਂਝੇ ਕੀਤੇ | ਮੁੱਖ ਬੁਲਾਰਿਆਂ ਨੇ ਵਿਦਿਆਰਥੀਆਂ ਦੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਨੂੰ ਸੁਝਾਅ ਵੀ ਦਿੱਤੇ | ਅਜੋਕੇ ਦੌਰ ਵਿਚ ਚੱਲ ਰਹੇ ਇਸ ਮਾਨਸਿਕ ਤਣਾਓ ਨੂੰ ਦੂਰ ਕਰਨ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਵੀ ਕੀਤਾ ਗਿਆ | ਅੰਤ ਵਿਚ ਸਕੂਲ ਪਿ੍ੰ. ਐਨਸੀ ਜੋਸਫ ਨੇ ਸਕੂਲ ਪਹੁੰਚੇ ਬੁਲਾਰਿਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਕੂਲ ਵਿਦਿਆਰਥੀਆਂ ਨੇ ਪੂਲ ਪਾਰਟੀ ਦਾ ਆਨੰਦ ਮਾਣਿਆ ਅਗਲੀ ਖ਼ਬਰ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਬੱਦੋਵਾਲ 'ਚ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।