ਰਾਏਕੋਟ, 19 ਜੁਲਾਈ (ਸੁਸ਼ੀਲ)-ਪਿੰਡ ਤਲਵੰਡੀ ਰਾਏ ਵਿਖੇ ਸਥਿਤ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਤੌਰ 'ਤੇ ਪੂਲ ਪਾਰਟੀ ਕੀਤੀ ਗਈ | ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਈ ਗਈ ਇਸ ਪੂਲ ਪਾਰਟੀ ਵਿਚ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਪਾਣੀ ਵਿਚ ਖੂਬ ਆਨੰਦ ਮਾਣਿਆ ਅਤੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ | ਇਸ ਮੌਕੇ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਪੂਲ ਪਾਰਟੀ ਕਰਨ ਦਾ ਮੰਤਵ ਬੱਚਿਆਂ ਦਾ ਮਨੋਰੰਜਨ ਕਰਨਾ ਅਤੇ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਦੇਣਾ ਸੀ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵਲੋਂ ਅਜਿਹੀਆਂ ਗਤੀਵਿਧੀਆਂ ਅਕਸਰ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਗੁਰਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |