14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮਾਨ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ ਮੁਹਿੰਮ ਤਹਿਤ ਨਸ਼ੇ ਨੂੰ ਠੱਲ੍ਹ ਪਈ-ਡਾ: ਕੰਗ

ਅਜੀਤ ਡੈਸਕ 20-07-2025
• ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਡਾ. ਕੰਗ ਦੀ ਅਗਵਾਈ ਹੇਠ ਹਲਕੇ 'ਚ ਗਰਾਊਾਡਾਂ 'ਤੇ ਕਰੋੜਾਂ ਰੁਪਏ ਖ਼ਰਚ ਹੋਣਗੇ-ਦਿਓਲ • ਨਸ਼ਾ ਵਿਰੋਧੀ ਮੁਹਿੰਮ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ-ਐੱਸ.ਐੱਚ.ਓ ਚੀਮਾਂ
ਹੰਬੜਾਂ, 19 ਜੁਲਾਈ (ਮੇਜਰ ਹੰਬੜਾਂ)-ਭਗਵੰਤ ਮਾਨ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ੇ ਨੂੰ ਠੱਲ੍ਹ ਪਈ ਹੈ | ਇਹ ਪ੍ਰਗਟਾਵਾ ਆਪ ਦੇ ਹਲਕਾ ਇੰਚਾਰਜ ਡਾ. ਕੇ.ਐੱਨ.ਐੱਸ.ਕੰਗ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰਨ ਉਪਰੰਤ ਪਿੰਡ ਵਲੀਪੁਰ ਕਲਾਂ ਵਿਖੇ 'ਆਪ' ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਵਲੀਪੁਰ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਡਾ. ਕੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਵਿਚ ਮਾਨ ਸਰਕਾਰ ਨੇ ਜਿੱਥੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ, ਉੱਥੇ ਪਿੰਡਾਂ ਦੇ ਛੱਪੜਾਂ ਲਈ ਵੱਡੀਆਂ ਗ੍ਰਾਂਟਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਹਲਕਾ ਦਾਖਾ ਅੰਦਰ ਕਈ ਸੜਕਾਂ ਨੂੰ 18 ਫੁੱਟੀਆਂ ਬਣਾਏ ਜਾਣ ਦੇ ਨਾਲ ਲਿੰਕ ਸੜਕਾਂ ਨੂੰ ਮੁੜ ਬਣਾਏ ਜਾਣ ਲਈ ਬਹੁਤ ਜਲਦ ਕੰਮ ਸ਼ੁਰੂ ਹੋ ਰਹੇ ਹਨ, ਜਿਸ ਨਾਲ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੇਗੀ | ਸਰਪੰਚ ਜਗਦੇਵ ਸਿੰਘ ਦਿਓਲ ਨੇ ਕਿਹਾ ਕਿ ਹਲਕਾ ਇੰਚਾਰਜ ਡਾ. ਕੰਗ ਦੀ ਅਗਵਾਈ 'ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਨਵੇਂ ਖੇਡ ਗਰਾਊਾਡ ਬਣਨਗੇ, ਉੱਥੇ ਖੇਡ ਗਰਾਊਾਡਾਂ ਦਾ ਨਵੀਂਨੀਕਰਨ ਕੀਤਾ ਜਾਵੇਗਾ, ਜਿਸ ਲਈ ਪਿੰਡ ਘਮਣੇਵਾਲ ਨੂੰ 37 ਲੱਖ 88 ਹਜ਼ਾਰ ਰੁਪਏ, ਬੀਰਮੀ ਪਿੰਡ ਨੂੰ 53 ਲੱਖ 74 ਹਜ਼ਾਰ ਰੁਪਏ, ਪੁੜੈਣ ਪਿੰਡ ਨੂੰ 18 ਲੱਖ 78 ਹਜ਼ਾਰ ਰੁਪਏ ਸਮੇਤ ਹੋਰ ਹਲਕਾ ਦਾਖਾ ਦੇ ਪਿੰਡਾਂ 'ਚ 7 ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਨਾਲ ਕੰਮਾਂ ਨੂੰ ਮੁਕੰਮਲ ਕੀਤਾ ਜਾਵੇਗਾ | ਇਸ ਮੌਕੇ ਪੁਲਿਸ ਥਾਣਾ ਮੁੱਲਾਂਪੁਰ ਦਾਖਾ ਦੇ ਐੱਸ.ਐੱਚ.ਓ ਹਮਰਾਜ ਸਿੰਘ ਚੀਮਾਂ ਨੇ ਕਿਹਾ ਕਿ ਆਪ ਸਰਕਾਰ ਵਲੋਂ ਚਲਾਈ ਨਸ਼ਾ ਵਿਰੋਧੀ ਮਹਿੰਮ ਤਹਿਤ ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ 'ਚ ਡੱਕਿਆ ਗਿਆ ਹੈ ਤੇ ਹੋਰ ਨਸ਼ਾ ਤਸਕਰਾਂ ਤੇ ਪੁਲਿਸ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ ਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆਂ ਨਹੀਂ ਜਾਵੇਗਾ | ਇਸ ਮੌਕੇ ਸਰਪੰਚ ਜਗਦੇਵ ਸਿੰਘ ਦਿਓਲ, ਬਲਾਕ ਪ੍ਰਧਾਨ ਬਲਵੀਰ ਸਿੰਘ, ਜਗਵਿੰਦਰ ਸਿੰਘ ਢੇਸੀ, ਮਹਿਲਾ ਆਗੂ ਗੁਰਦੇਵ ਕੌਰ, ਕਮਲਜੀਤ ਕੌਰ, ਵਿਸਾਖਾ ਸਿੰਘ ਗਰੇਵਾਲ, ਪਿ੍ਤਪਾਲ ਸਿੰਘ ਧਾਲੀਵਾਲ, ਸਾਬਕਾ ਡੀ.ਐੱਸ.ਪੀ. ਕਰਮ ਸਿੰਘ, ਮਾ. ਸੁਰਜੀਤ ਸਿੰਘ ਖਹਿਰਾ, 'ਆਪ' ਆਗੂ ਅਵਤਾਰ ਸਿੰਘ ਸਿੱਧੂ, ਨੰਬਰਦਾਰ ਦਵਿੰਦਰ ਸਿੰਘ ਢੇਸੀ, ਮੈਨੇਜਰ ਜੋਰਾਵਰ ਸਿੰਘ, ਦਵਿੰਦਰ ਸਿੰਘ ਰਿੰਕੂ, ਨੌਰੰਗ ਸਿੰਘ, ਸਰਪੰਚ ਤੇਜਪਾਲ ਸਿੰਘ ਘਮਣੇਵਾਲ, ਪਾਲ ਸਿੰਘ, ਮੱਘਰ ਸਿੰਘ, ਹਰਗੋਪਾਲ ਸਿੰਘ ਘਮਣੇਵਾਲ,
ਪਿਛਲੀ ਖ਼ਬਰ ਸਤਿਕਾਰ ਪੇਪਰ ਮਿੱਲ ਹੰਬੜਾਂ 'ਚ ਰੱਦੀ ਵਜੋਂ ਡੰਪ ਕੀਤੇ ਗੱਤੇ ਦੇ ਢੇਰ ਨੂੰ ਲੱਗੀ ਅੱਗ ਅਗਲੀ ਖ਼ਬਰ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।