ਜਗਰਾਉਂ, 19 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਭੇਜੇ ਗਏ ਸਰਕੂਲਰ ਅਧੀਨ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਸਬੰਧੀ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਦਿੱਤੀਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਵਿਚਕਾਰ ਭਾਸ਼ਣ, ਲੇਖ, ਡਰਾਇੰਗ, ਪੇਂਟਿੰਗ, ਚਾਰਟ ਮੇਕਿੰਗ ਮੁਕਾਬਲੇ ਕਰਵਾ ਕੇ ਉਨ੍ਹਾਂ ਦੀ ਜਾਣਕਾਰੀ ਵਿਚ ਵਾਧਾ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਨਵਨੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇੰਨ੍ਹਾਂ ਯੋਜਨਾਵਾਂ ਦੀ ਅਸੀਂ ਸ਼ਲਾਘਾ ਕਰਦੇ ਹਾਂ ਕਿਉਂਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀ ਵਰਗ ਵਿਚ ਵਾਤਾਵਰਨ ਨੂੰ ਸਾਂਭ ਕੇ ਰੱਖਣ ਦੀ ਇੱਛਾ ਪੈਦਾ ਹੁੰਦੀ ਹੈ ਤੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਵਾ ਪ੍ਰਦੂਸ਼ਣ ਤੋਂ ਬਚਾ ਕੇ ਸਾਫ਼ ਫਿਜ਼ਾ ਵਿਚ ਸਾਹ ਲੈ ਸਕਣ ਯੋਗ ਬਣਾ ਸਕੀਏ | ਉਨ੍ਹਾਂ ਕਿਹਾ ਕਿ ਅੱਜ ਦੇ ਯੂਥ ਨੂੰ ਇਸ ਪਾਸੇ ਵੱਲ ਤੋਰਨਾ ਸਭ ਤੋਂ ਅÏਖਾ ਕਾਰਜ ਹੈ ਪਰ ਵਿੱਦਿਅਕ ਸੰਸਥਾਵਾਂ ਸਰਕਾਰ ਦੇ ਸਹਿਯੋਗ ਸਦਕਾ ਇਸ ਰਾਹ ਨੂੰ ਸੌਖਾ ਕਰ ਸਕਦੀਆਂ ਹਨ | ਇਸ ਮੌਕੇ ਸਕੂਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਸਰਕਾਰ ਦੇ ਇਸ ਪ੍ਰੋਗਰਾਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਯਤਨ ਕਰਨੇ ਸਮੇਂ ਦੀ ਮੁੱਖ ਲੋੜ ਹੈ |