16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪਿੰਡ ਕੋਠੇ ਹਾਂਸ ਵਿਖੇ ਪ੍ਰਧਾਨ ਡੱਲਾ ਤੇ ਚੇਅਰਮੈਨ ਮੱਲ੍ਹਾ ਦਾ ਕੀਤਾ ਸਨਮਾਨ

ਅਜੀਤ ਡੈਸਕ 21-07-2025

ਭਲਕੇ ਡੀ.ਸੀ. ਦਫ਼ਤਰ ਲੁਧਿਆਣਾ ਵਿਖੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ-ਡੱਲਾ/ਮੱਲ੍ਹਾ/ਕੋਠੇ ਹਾਂਸ
ਚੌਂਕੀਮਾਨ, 20 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਕੋਠੇ ਹਾਂਸ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ ਦੇ ਗ੍ਰਹਿ ਵਿਖੇ ਸਨਮਾਨ ਸਮਾਰੋਹ ਦਾ ਆਯੋਜਿਨ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਲੁਧਿਆਣਾ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਚੰਦ ਸਿੰਘ ਡੱਲਾ ਤੇ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਦਾ ਸਨਮਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਆਗੂਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ ਜੋ ਕਿ ਸ਼ਲਾਘਾਯੋਗ ਹੈ, ਜਿਸ ਨਾਲ ਪਾਰਟੀ ਮਜ਼ਬੂਤ ਹੋਵੇਗੀ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਚੰਦ ਸਿੰਘ ਡੱਲਾ ਤੇ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਪੰਜਾਬ ਦੇ ਹਿੱਤਾਂ ਲਈ ਲੜਾਈ ਲੜਦਾ ਆ ਰਿਹਾ ਹੈ ਤੇ ਪਾਰਟੀ ਦੇ ਆਗੂਆਂ ਵਲੋਂ ਪੰਜਾਬ ਲਈ ਹਰ ਕੁਰਬਾਨੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਹੁਣ ਵੀ ਪੰਜਾਬ ਸਰਕਾਰ ਦੀ ਕਿਸਾਨ ਮਾਰੂ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣ ਲਈ ਲੜਾਈ ਲੜੀ ਜਾ ਰਹੀ ਹੈ, ਜਿਸ ਤਹਿਤ 22 ਜੁਲਾਈ ਨੂੰ ਡੀ.ਸੀ. ਦਫ਼ਤਰ ਲੁਧਿਆਣਾ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ੍ਰੋਮਣੀ ਅਕਾਲੀ ਦਲ (ਬ) ਵਲੋਂ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ ਤੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਤਾਂ ਜੋ ਲੈਂਡ ਪੂਲਿੰਗ ਨੀਤੀ ਰੱਦ ਕਰਵਾਈ ਜਾ ਸਕੇ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਨੇ ਸਮੁੱਚੇ ਅਕਾਲੀ ਵਰਕਰਾਂ ਵਲੋਂ ਦੋਵੇ ਆਗੂਆਂ ਦਾ ਪਿੰਡ ਪਹੂੰਚਣ 'ਤੇ ਧੰਨਵਾਦ ਕੀਤਾ | ਇਸ ਮੌਕੇ ਪੰਚ ਜਸਕਰਨ ਸਿੰਘ, ਰਾਜਿੰਦਰ ਸਿੰਘ ਹਾਂਸ, ਪ੍ਰਧਾਨ ਜੋਰਾ ਸਿੰਘ, ਰਾਵਿੰਦਰ ਸਿੰਘ ਢਿੱਲੋਂ, ਤਰਸੇਮ ਸਿੰਘ ਢਿੱਲੋਂ, ਪ੍ਰਗਟ ਸਿੰਘ, ਮਾ: ਸੁਦਾਗਰ ਸਿੰਘ, ਪਿਸੌਰਾ ਸਿੰਘ, ਜਗਜੀਤ ਸਿੰਘ ਸੋਨੀ, ਜਗਤਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਾਅਲੀ ਐੱਨ.ਓ. ਸੀ. ਜਾਰੀ ਕਰਨ ਖ਼ਿਲਾਫ਼ ਪਟਵਾਰੀ ਸਣੇ ਦੋ ਜਣਿਆਂ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ 30 ਜੁਲਾਈ ਨੂੰ 'ਲੈਂਡ ਪੂਿਲੰਗ ਨੀਤੀ' ਵਾਲੇ ਪਿੰਡਾਂ 'ਚ ਟਰੈਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।