ਕਿਸਾਨਾਂ ਦਾ ਕਿਸੇ ਵੀ ਕੀਮਤ 'ਤੇ ਉਜਾੜਾ ਨਹੀਂ ਹੋਣ ਦੇਵਾਂਗੇ- ਤਲਵੰਡੀ/ਖ਼ਾਲਸਾ/ਧਾਲੀਵਾਲ
ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਐਲਾਨੀ ਲੈਂਡ ਪੂਲਿੰਗ ਨੀਤੀ ਦਾ ਜਿੱਥੇ ਕਿਸਾਨਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਇਸ ਨੀਤੀ ਖ਼ਿਲਾਫ਼ ਸਿਆਸੀ ਪਾਰਟੀਆਂ ਵਲੋਂ ਵੀ ਡਟਵਾਂ ਵਿਰੋਧ ਹੋ ਰਿਹਾ ਹੈ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਲੈਂਡ ਪੂਲਿੰਗ ਨੀਤੀ ਖਿਲਾਫ਼ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 22 ਜੁਲਾਈ, ਦਿਨ ਮੰਗਲਵਾਰ ਨੂੰ ਡੀ.ਸੀ. ਦਫ਼ਤਰ ਲੁਧਿਆਣਾ ਵਿਖੇ ਧਰਨਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ ਅਤੇ ਸੀਨੀਅਰ ਯੂਥ ਅਕਾਲੀ ਆਗੂ ਪ੍ਰਭਜੋਤ ਸਿੰਘ ਧਾਲੀਵਾਲ ਨੇ ਆਖਿਆ ਕਿ ਇਸ 22 ਜੁਲਾਈ ਦੇ ਧਰਨੇ ਸਬੰਧੀ ਵਿਧਾਨ ਸਭਾ ਹਲਕਾ ਰਾਏਕੋਟ ਅੰਦਰ ਪਿੰਡ-ਪਿੰਡ ਪੱਧਰ 'ਤੇ ਲਾਮਬੰਦੀ ਜਾਰੀ ਹੈ | ਉਨ੍ਹਾਂ ਆਖਿਆ ਕਿ ਅਕਾਲੀ ਵਰਕਰਾਂ ਵਿਚ ਇਸ ਧਰਨੇ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਗੁਰਚਰਨ ਸਿੰਘ ਚੰਨੀ ਨੱਥੋਵਾਲ, ਕਰਮਜੀਤ ਸਿੰਘ ਨੱਥੋਵਾਲ, ਮਨਪ੍ਰੀਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਗੋਗੀ, ਰਕਿੰਦਰ ਸਿੰਘ ਕਾਲਾ ਨੱਥੋਵਾਲ, ਕੁਲਵਿੰਦਰ ਸਿੰਘ ਤੁੰਗਾਹੇੜੀ, ਬਲਵਿੰਦਰ ਸਿੰਘ ਬੱਸੀਆਂ, ਨੰਬਰਦਾਰ ਸਤਪਾਲ ਸਿੰਘ ਬੱਸੀਆਂ, ਸਰਮੁੱਖ ਸਿੰਘ ਭੈਣੀ ਦਰੇੜਾ, ਅੰਮਿ੍ਤਪਾਲ ਸਿੰਘ ਬਰ੍ਹਮੀ, ਕਮਲਜੀਤ ਸਿੰਘ ਬਰ੍ਹਮੀ, ਦਰਸ਼ਨ ਸਿੰਘ ਅੱਚਰਵਾਲ, ਜਗਜੀਤ ਸਿੰਘ ਡੱਲਾ, ਤਾਰਾ ਸਿੰਘ ਅੱਚਰਵਾਲ ਆਦਿ ਅਕਾਲੀ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਉਹ ਵੱਡੀ ਗਿਣਤੀ 'ਚ ਪਾਰਟੀ ਸਮੱਰਥਕਾਂ ਨੂੰ ਨਾਲ ਲੈ ਕੇ ਲੁਧਿਆਣਾ ਧਰਨੇ ਵਿਚ ਸ਼ਮੂਲੀਅਤ ਕਰਨਗੇ |
'ਲੈਂਡ ਪੂਲਿੰਗ ਨੀਤੀ' ਖ਼ਿਲਾਫ਼ ਧਰਨੇ ਦੀ ਸਫ਼ਲਤਾ ਲਈ ਹਲਕਾ ਰਾਏਕੋਟ 'ਚ ਪਿੰਡ-ਪਿੰਡ ਪੱਧਰ 'ਤੇ ਅਕਾਲੀ ਵਰਕਰਾਂ ਨਾਲ ਰਾਬਤਾ ਕਾਇਮ
ਅਜੀਤ ਡੈਸਕ
21-07-2025