ਰਾਏਕੋਟ, 20 ਜੁਲਾਈ (ਸੁਸ਼ੀਲ)-ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ (ਨੇੜੇ ਟੈਲੀਫੋਨ ਐਕਸਚੇਂਜ) ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੀ ਸਹੂਲਤ ਲਈ ਦੋ ਨਵੇਂ ਕਮਰਿਆਂ ਦਾ ਨਿਰਮਾਣ ਕਾਰਜ਼ ਪ੍ਰਮਾਤਮਾ ਦਾ ਓਟ ਆਸਰਾ ਲੈਣ ਉਪਰੰਤ ਸ਼ੁਰੂ ਕੀਤਾ ਗਿਆ | ਇਸ ਮੌਕੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰਨ ਉਪਰੰਤ ਬਾਬਾ ਕੇਵਲ ਸਿੰਘ ਕਾਰ ਸੇਵਾ (ਸ੍ਰੀ ਹਜ਼ੂਰ ਸਾਹਿਬ ਵਾਲੇ) ਵਾਲਿਆਂ ਨੇ ਨੀਂਹ ਦੀਆਂ ਇੱਟਾਂ ਲਗਾ ਕੇ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਸਰਪ੍ਰਸਤ ਜਗਦੇਵ ਸਿੰਘ ਗਰੇਵਾਲ ਅਤੇ ਪ੍ਰਧਾਨ ਜਸਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਨਵੇਂ ਕਮਰੇ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਜਾਂ ਕਿਸੇ ਹੋਰ ਗੁਰਮਤਿ ਸਮਾਗਮ ਕਰਵਾਉਣ ਲਈ ਆਏ ਪਰਿਵਾਰ ਨੂੰ ਜ਼ਰੂਰੀ ਸਮਾਨ ਰੱਖਣ ਅਤੇ ਬੈਠਣ ਲਈ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਸੰਗਤਾਂ ਦੇ ਸਹਿਯੋਗ ਨਾਲ ਉਸਾਰੇ ਜਾ ਰਹੇ ਹਨ | ਉਨ੍ਹਾਂ ਸੰਗਤਾਂ ਨੂੰ ਗੁਰੂਘਰ 'ਚ ਚੱਲ ਰਹੇ ਨਿਰਮਾਣ ਕਾਰਜਾਂ 'ਚ ਯੋਗਦਾਨ ਪਾਉਣ ਦੀ ਅਪੀਲ ਕੀਤੀ | ਇਸ ਸਮੇਂ ਸਕੱਤਰ ਜਗਦੇਵ ਸਿੰਘ ਸੈਭੀ, ਹੈੱਡ ਗ੍ਰੰਥੀ ਬਾਬਾ ਰਘਵੀਰ ਸਿੰਘ, ਪਰਮਜੀਤ ਸਿੰਘ ਰਾਜੂ, ਬਲਵਿੰਦਰ ਸਿੰਘ ਵੀ ਮੌਜੂਦ ਸਨ |